Monday, April 7, 2025
Breaking News

ਕਿਸਾਨ ਮੋਰਚੇ ਨੂੰ ਢਾਹ ਲਾਉਣ ’ਤੇ ਤੁਲੀਆਂ ਬਾਹਰੀ ਤਾਕਤਾਂ – ਬੀਬੀ ਜਗੀਰ ਕੌਰ

ਪਟਿਆਲਾ, 28 ਅਕਤੂਬਰ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਬਾਹਰੀ ਤਾਕਤਾਂ ਢਾਹ ਲਾਉਣ ’ਤੇ ਤੁਲੀਆਂ ਹੋਈਆਂ ਹਨ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਨੇ 11 ਮਹੀਨੇ ਸ਼ਾਂਤਮਈ ਢੰਗ ਨਾਲ ਆਪਣਾ ਅੰਦੋਲਨ ਚਲਾਇਆ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮਿਸਾਲ ਵੀ ਕਾਇਮ ਕੀਤੀ ਹੈ।ਉਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੇ ਡਰ ਤੋਂ ਪ੍ਰੇਸ਼ਾਨ ਕੇਂਦਰ ਸਰਕਾਰ ਕਿਸਾਨਾਂ ਨੂੰ ਉਠਾਉਣ ਲਈ ਹਰ ਹਰਬਾ ਵਰਤ ਰਹੀ ਹੈ ਅਤੇ ਏਜੰਸੀਆਂ ਦੀ ਵਰਤੋਂ ਨਾਲ ਮੋਰਚੇ ਨੂੰ ਢਾਹ ਲਾਉਣਾ ਦੀ ਤਾਕ ਵਿਚ ਹੈ, ਜੋ ਆਪਣੇ ਮਾੜੇ ਮਨਸੂਬਿਆਂ ਵਿਚ ਸਫਲ ਨਹੀਂ ਹੋਵੇਗੀ।ਕਿਸਾਨ ਸੰਘਰਸ਼ ਦੀ ਜਿੱਤ ਪੱਕੀ ਹੈ ਅਤੇ ਕਿਸਾਨ ਜਿੱਤ ਕੇ ਹੀ ਪਰਤਣਗੇ।

Check Also

ਨਾਨ-ਟੀਚਿੰਗ ਐਸੋਸੀਏਸ਼ਨ ਨੇ ਨਵਨਿਯੁੱਕਤ ਮੁੱਖ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵਨਿਯੁੱਕਤ ਮੁੱਖ ਸੁਰੱਖਿਆ …