Monday, November 23, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਨੇ ਕੀਤਾ ਹੈਲਪ ਡੈਕਸ ਦਾ ਦੌਰਾ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾ ਤਹਿਤ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਅਤੇ ਅਜਾਦੀ ਕਾ ਅਮ੍ਰਿਤ ਮਹੋਤਸਵ ਦੇ ਸੰਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਚਲ ਰਹੇ ਸੁਵਿਧਾ ਕੈਂਪ ਵਿੱਚ ਹੈਲਪ ਡੈਸਕ ਲਗਾਇਆ ਗਿਆ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਮਾਨਯੋਗ ਮੈਡਮ ਹਰਪ੍ਰੀਤ ਕੌਰ ਵਲੋਂ ਕਮਊਨਿਟੀ ਸੈਂਟਰ ਪਿੰਡ ਗਧਾਣੀ ਅਤੇ ਕਮਯੁਨੀਟੀ ਸੈਟਰ ਪਿੰਡ ਉਸਮਾਨਪੁਰ ਦਾ ਦੌਰਾ ਕਿਤਾ ਗਿਆ। ਇਹਨਾਂ ਹੈਲਪ ਡੈਸਕਾਂ ਵਿੱਚ ਪੀ.ਐਲ.ਵੀ ਅਵਤਾਰ ਚੰਦ ਚੁੰਬਰ, ਜਸਵਿੰਦਰ ਰਾਣੀ, ਬਲਦੇਵ ਭਾਰਤੀ, ਸੁਨੀਤਾ ਰਾਣੀ ਦੀ ਡਿਉਟੀ ਲਗਾਈ ਗਈ।ਇਹਨਾਂ ਪੀ.ਐਲ.ਵੀ ਵਲੋਂ ਪੈਨ ਇੰਡੀਆ ਮੁਹਿੰਮ ਦੇ ਤਹਿਤ ਮੁਫਤ ਕਾਨੂੰਨੀ ਸਹਾਇਤਾ ਦੇ ਪੈਂਫਲੇਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਹ ਵੀ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਮਿਤੀ 11.12.2021 ਨੂੰ ਜਿਲ੍ਹ ਕਚਹਿਰੀ ਵਿੱਚ ਲਗਾਈ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਲੋੜਵੰਦ ਵਿਅਕਤੀ ਮੁਫਤ ਕਾਨੂੰਨੀ ਮਸ਼ਵਰਾ ਲੈਣਾ ਚਾਹੁੰਦਾ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 1968 ਅਤੇ ਦਫਤਰ ਦੇ ਫੋਨ ਨੰਬਰ 01823-223511 ‘ਤੇ ਸੰਪਰਕ ਕਰ ਸਕਦਾ ਹੈ।
                ਇਸ ਮੌਕੇ ਐਡਵੋਕੇਟ ਅਮਰਦੀਪ ਕੌਸਲ, ਪਿੰਡ ਗਧਾਣੀ ਅਤੇ ਪਿੰਡ ਉਸਮਾਨਪੁਰ ਦੇ ਸਰਪੰਚ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …