ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ)- ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋਂ ਦੀਕਿਸ਼ਾ ਰਾਣੀ ਵਲੋਂ ਆਰਥਿਕ ਤੰਗੀ ਕਾਰਨ ਪਿਛਲੇ ਦਿਨੀਂ ਪਟਿਆਲਾ
ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।ਇਸ ਸੰਬੰਧੀ ਥਾਣਾ ਚੀਮਾਂ ਦੀ ਪੁਲਿਸ ਵਲੋਂ ਲੋੜੀਂਦੀ 174 ਦੀ ਕਾਰਵਾਈ ਤਹਿਤ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸਂੌਪ ਦਿੱਤੀ ਹੈ।
ਮ੍ਰਿਤਕਾ ਦੇ ਪਤੀ ਪ੍ਰਵੀਨਪਾਲ ਵਾਸ਼ੀ ਸ਼ਾਹਪੁਰ ਕਲਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੀਕਸ਼ਾ ਰਾਣੀ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ।ਜਿਸ ਦੇ ਇਲਾਜ਼ ‘ਤੇ ਦਸ ਬਾਰਾਂ ਸਾਲਾਂ ਤੋਂ ਲਗਾਤਾਰ ਕਾਫੀ ਖਰਚਾ ਹੋਣ ਕਾਰਨ ਸਾਡਾ ਪਰਿਵਾਰ ਆਰਥਿਕ ਮੰਦੀ ਦੇ ਦੌਰ `ਚੋ ਗੁਜ਼ਰ ਰਿਹਾ ਹੈ।ਜਿਸ ਕਾਰਨ ਉਸ ਨੇ ਘਰੋਂ ਆਪਣੇ ਰਿਸ਼ਤੇਦਾਰੀ ਵਿੱਚ ਜਾਣ ਦਾ ਬਹਾਨਾ ਲਾ ਕੇ ਪਟਿਆਲਾ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ ।
ਪਰਿਵਾਰ ਦੇ ਨਜ਼ਦੀਕੀ ਰਾਜ ਕੁਮਾਰ ਸ਼ਰਮਾ ਅਤੇ ਨਛੱਤਰ ਸ਼ਰਮਾ ਨੇ ਦੱਸਿਆ ਕਿ ਪ੍ਰਵੀਨਪਾਲ ਨੇ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਕੇ ਆਪਣੀ ਮ੍ਰਿਤਕਾ ਪਤਨੀ ਦਾ ਇਲਾਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ।ਪਰ ਲਗਾਤਾਰ ਬਿਮਾਰ ਰਹਿਣ ਕਾਰਨ ਪ੍ਰਵੀਨ ਪਾਲ ਦੀ ਪਤਨੀ ਪ੍ਰੇਸ਼ਾਨ ਰਹਿੰਦੀ ਸੀ ।
ਖੁਦਕੁਸ਼ੀ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦੇ ਬਹੁਤ ਸਾਰੇ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਰਹੇ ਹਨ।ਜਿਸ ਕਾਰਨ ਹਰ ਰੋਜ਼ ਪੰਜਾਬ ਵਿੱਚ ਅਜਿਹੀਆਂ ਦੁਖਦਾਇਕ ਘਟਨਾਵਾਂ ਵਾਪਰ ਰਹੀਆਂ ਹਨ।ਉਨ੍ਹਾਂ ਪੀੜ੍ਹਤ ਪਰਿਵਾਰ ਨੂੰ ਬਣਦੀ ਆਰਥਿਕ ਸਹਾਇਤਾ ਦੇਣ ਦੀ ਮੰਗ ਵੀ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media