ਨਵਾਂਸ਼ਹਿਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ਼ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ
ਕਰਵਾਉਣ ਦੇ ਮਕਸਦ ਨਾਲ ਮੁਫ਼ਤ ਖਾਣੇ ਦੀ ਸਹੂਲਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਯਤਨਾਂ ਸਦਕਾ ਮੁੜ ਸ਼ੁਰੂ ਕੀਤੀ ਗਈ ਹੈ।ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ, ਪੁਰ ਹੀਰਾਂ (ਹੁਸ਼ਿਆਰਪੁਰ) ਦੇ ਉਦਮ ਨਾਲ ਸ਼ੁਰੂ ਕੀਤੀ ਗਈ।ਇਸ ਸਹੂਲਤ ਦਾ ਸ਼ੁੱਭ ਆਰੰਭ ਅੱਜ ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ ਅਤੇ ਐਸ.ਐਮ.ਓ ਨਵਾਂਸ਼ਹਿਰ ਡਾ. ਮਨਦੀਪ ਕਮਲ ਵੱਲੋਂ ਸੰਸਥਾ ਦੇ ਨੁੰਮਾਇੰਦਿਆਂ ਮਨਜੀਤ ਸਿੰਘ ਯੂ.ਐਸ.ਏ, ਮੱਖਣ ਸਿੰਘ ਯੂ.ਐਸ.ਏ ਅਤੇ ਬੂਟਾ ਸਿੰਘ ਦੀ ਮੌਜ਼ੂਦਗੀ ਵਿਚ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਹ ਸਹੂਲਤ, ਕਿਸੇ ਕਾਰਨ ਬੰਦ ਹੋ ਗਈ ਸੀ, ਕੇਵਲ ਮਰੀਜ਼ਾਂ ਲਈ ਹੀ ਨਹੀਂ ਬਲਕਿ ਹਸਪਤਾਲ ਆਉਣ ਵਾਲੇ ਸਾਰੇ ਲੋਕਾਂ ਲਈ ਬਿਲਕੁੱਲ ਮੁਫ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਸ ਪੁੰਨ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਸੰਸਥਾ ਦੇ ਨੁਮਾਇੰਦੇ ਬੂਟਾ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਇਸ ਤੋਂ ਪਹਿਲਾਂ ਹੋਰਨਾਂ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਅਤੇ ਪੀ.ਜੀ.ਆਈ ਚੰਡੀਗੜ੍ਹ ਵਿੱਚ ਇਹ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਉਨਾਂ ਦਾ ਮਕਸਦ ਸਾਰੇ ਪੰਜਾਬ ਵਿਚ ਇਹ ਸੇਵਾ ਮੁਹੱਈਆ ਕਰਵਾਉਣ ਦਾ ਹੈ।ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਛੱਡ ਕੇ ਇਹ ਸੇਵਾ ਰੋਜ਼ਾਨਾ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਨਾਜ਼ਰ ਹਰਪਾਲ ਸਿੰਘ, ਡਿਪਟੀ ਨਾਜ਼ਰ ਮਨਿੰਦਰ ਤੋਂ ਇਲਾਵਾ ਹਸਪਤਾਲ ਦੇ ਹੋਰ ਡਾਕਟਰ ਸਾਹਿਬਾਨ ਅਤੇ ਸਟਾਫ ਹਾਜ਼ਰ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media