ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਜੀ.ਐਨ.ਡੀ.ਯੂ ਕਾਲਜ ਵਿੱਚ
ਸਵੱਛਤਾ ਅਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਸਿਸਟੈਂਟ ਕਮਿਸਨਰ ਜਗਨੂਰ ਗਰੇਵਾਲ (ਪੀ.ਸੀ.ਐਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵੱਛ ਭਾਰਤ ਦੇ ਥੀਮ ‘ਤੇ ਆਧਾਰਿਤ ਇਸ ਪ੍ਰੋਗਰਾਮ ਦੌਰਾਨ ਅਸਿਸਟੈਂਟ ਕਮਿਸਨਰ ਵੱਲੋਂ ਕਾਲਜ ਤੋਂ ਹੀ ਸਵੱਛਤਾ ਮੁਹਿੰਮ ਦੀ ਸੁਰੂਆਤ ਕੀਤੀ ਗਈ।
ਮੁੱਖ ਮਹਿਮਾਨ ਨੇ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾ ਕੋਈ ਨੀਤੀ ਸਫਲ ਨਹੀਂ ਹੋ ਸਕਦੀ।ਉਨ੍ਹਾਂ ਲੋਕਾਂ ਨੂੰ ਸਵੱਛਤਾ ਮੁਹਿੰਮ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐਫ.ਪੀ.ਓ ਗੁਰਮੀਤ ਸਿੰਘ ਆਈ.ਆਈ.ਐਸ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਅਜਿਹੇ ਪ੍ਰੋਗਰਾਮਾਂ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸ਼ਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ।
ਡੀ.ਆਈ.ਓ ਦਰਬਾਰ ਰਾਜ ਨੇ ਕਿਹਾ ਕਿ ਜਿਲ੍ਹੇ ਵਿੱਚ ਵੱਡੇ ਪੱਧਰ ‘ਤੇ ਕੋਵਿਡ 19 ਦਾ ਮੁਫਤ ਟੀਕਾਕਰਣ ਅਭਿਆਨ ਚੱਲ ਰਿਹਾ ਹੈ।ਜੀ.ਐਨ.ਡੀ.ਯੂ ਕਾਲਜ ਵਿੱਚ ਵੀ ਵੈਕਸੀਨੇਸਨ ਕੈਂਪ ਲਾਇਆ ਗਿਆ ਹੈ, ਜਿਸ ਦਾ ਇਲਾਕਾ ਵਾਸੀ ਲਾਹਾ ਚੁੱਕ ਰਹੇ ਨੇ।ਕਾਲਜ ਪ੍ਰਿੰਸੀਪਲ ਰਾਕੇਸ਼ ਮੋਹਨ ਸ਼ਰਮਾ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕੀਤਾ।
ਇਸ ਮੌਕੇ ਮੰਤਰਾਲੇ ਵਲੋਂ ਸਫਾਈ ਮੁਹਿੰਮ ਵਿੱਢਣ ਵਾਸਤੇ ਕਾਲਜ ਨੂੰ ਸਨਮਾਨ ਚਿੰਨ੍ਹ ਵਜੋਂ 6 ਕੂੜੇਦਾਨ ਵੀ ਭੇਂਟ ਕੀਤੇ ਗਏ।ਇਸ ਦੇ ਨਾਲ ਹੀ ਮਿਉਂਸਪਲ ਕਾਰਪੋਰੇਸ਼ਨ ਦੇ ਹੈਲਥ ਅਫਸਰ ਡਾਕਟਰ ਐਨ.ਕੇ ਸਿੰਘ, ਸੈਨਟਰੀ ਇੰਸਪੈਕਟਰ ਜਾਨੂ ਚਲੋਤਰਾ ਅਤੇ ਦੀਪਕ ਨੇ ਵੀ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ।ਪ੍ਰੋਗਰਾਮ ਦੌਰਾਨ ਕੌਮੀ ਏਕਤਾ ਨੂੰ ਮਜ਼ਬੂਤ ਕਰਨ ਸੰਬੰਧੀ ਸਹੁੰ ਵੀ ਚੁੱਕਾਈ ਗਈ, ਜਿਸ ਤਹਿਤ ਸਾਰੇ ਪ੍ਰਤੀਭਾਗੀਆਂ ਨੇ ਦੇਸ ਦੀ ਏਕਤਾ ਤੇ ਅਖੰਡਤਾ ਨੂੰ ਬਣਾਏ ਰੱਖਣ ਦਾ ਸੰਕਲਪ ਲਿਆ।ਇਸ ਪ੍ਰੋਗਰਾਮ ਵਿਚ ਐਨ.ਸੀ.ਸੀ ਤੇ ਐਨ.ਐਸ.ਐਸ ਨੇ ਵੱਧ ਚੜ੍ਹ ਕੇ ਲਿਆ ਹਿੱਸਾ ਲਿਆ।ਪ੍ਰੋਗਰਾਮ ਦੌਰਾਨ ਕਾਲਜ ਤੋਂ ਹੀ ਸਵੱਛਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਮੁੱਖ ਮਹਿਮਾਨ ਸਣੇ ਸਾਰਿਆਂ ਨੇ ਇਲਾਕਾ ਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media