ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਾ ਅਮ੍ਰਿੰਤ ਮਹਾਂਉਤਸਵ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਮੁਹਿੰਮ ਤਹਿਤ
ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੋਰੋਨਾ ਕਾਲ ਦੌਰਾਨ ਸਫਾਈ ਸੇਵਕਾਂ ਵਲੋਂ ਦਿੱਤੀ ਗਈ ਡਿਊਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਕੈਂਪ ਲਗਾਇਆ ਗਿਆ।
ਜਿਸ ਦੌਰਾਨ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਵਲੋਂ ਸਫਾਈ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਆਜ਼ਾਦੀ ਦਾ ਅਮ੍ਰਿੰਤ ਮਹਾਂਉਤਸਵ ਦੀਆਂ ਟੀ-ਸ਼ਰਟਾਂ ਵੰਡੀਆਂ ਗਈਆਂ ਅਤੇ ਸਫਾਈ ਕਰਮਚਾਰੀਆਂ ਦੀ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਦਾ ਵਚਨ ਵੀ ਦਿੱਤੀ ਗਿਆ।
ਇਸ ਮੌਕੇ ਸ਼੍ਰੀ ਮਹੇਸ਼ ਕੁਮਾਰ ਸ਼ਰਮਾ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੀ ਹਾਜਰ ਸਨ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਮੈਂਬਰਾਨ ਤੋਂ ਇਲਾਵਾ ਜੁਡੀਸ਼ੀਅਲ ਸਟਾਫ ਵੀ ਹਾਜ਼ਰ ਸੀ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media