Friday, March 6, 2026

ਜਿਲ੍ਹੇ ਵਿਚ ਵੱਖ-ਵੱਖ ਥਾਈਂ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ ਕੀਤੀ ਤਾਜ਼ਾ

ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਦਿੱਤੀ ਗਈ ਸ਼ਰਧਾਂਜਲੀ

ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਬੀਤੀ ਸ਼ਾਮ ਅਤੇ ਅੱਜ ਵੱਖ-ਵੱਖ ਸਥਾਨਾਂ ’ਤੇ ਸ਼ਹੀਦਾਂ ਦੀ ਯਾਦ ਤਾਜ਼ਾ ਕੀਤੀ ਗਈ।ਜਿਥੇ ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਸ਼ਰਧਾਂਜਲੀ ਦਿੱਤੀ ਗਈ, ਉਥੇ ਇਨ੍ਹਾਂ ਸ਼ਹੀਦਾਂ ਨੂੰ ਸਥਾਨਕ ਪੁਲਿਸ ਕਰਮਚਾਰੀਆਂ ਵੱਲੋਂ ਸ਼ਰਧਾਂਜਲੀ ਦੇ ਕੇ ਉਨ੍ਹਾਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਣ ਦਾ ਅਹਿਦ ਲਿਆ ਗਿਆ।
                  ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਜਾ ਰਹੀਆਂ ਇਨ੍ਹਾਂ ਗਤੀਵਿਧੀਆਂ ਤਹਿਤ ਸਮੂਹ ਸਬ-ਡਵੀਜ਼ਨਾਂ ਵਿੱਚ ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ਗਏ।ਉਨ੍ਹਾਂ ਦੱਸਿਆ ਕਿ ਇਹ ਰਸਮ ਹਰੇਕ ਥਾਣਾ ਪੱਧਰ ’ਤੇ ਕੀਤੀ ਜਾ ਰਹੀ ਹੈ, ਤਾਂ ਜੋ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ।ਇਨ੍ਹਾਂ ਸ਼ਹੀਦਾਂ ’ਤੇ ਹਰ ਕੋਈ ਮਾਣ ਮਹਿਸੂਸ ਕਰ ਸਕੇ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਮਾੜੇ ਦਿਨਾਂ ਦੌਰਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਨ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ।ਇਨ੍ਹਾਂ ਸ਼ਹੀਦਾਂ ਵਿਚ ਨਵਾਂਸ਼ਹਿਰ ਸਬ ਡਵੀਜ਼ਨ ਦੇ 8, ਬੰਗਾ ਸਬ ਡਵੀਜ਼ਨ ਦੇ 6 ਅਤੇ ਬਲਾਚੌਰ ਸਬ ਡਵੀਜ਼ਨ ਦੇ 14 ਪੁਲਿਸ ਤੇ ਹੋਮਗਾਰਡ ਜਵਾਨ ਸ਼ਾਮਿਲ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …