Tuesday, April 21, 2026

ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਇੰਸੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ (ਐਚ.ਆਈ) ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਬੱਚਿਆਂ ਨੇ ਭਾਸ਼ਜ਼ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ।ਡਿਪਲੋਮਾ ਕੋਰਸ (ਐਚ.ਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਨੂੰ ਬਾਰੇ ਮੁਕਾਬਲੇ ਵਿੱਚ ਹਿੱਸਾ ਲਿਆ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਡਿਪਲੋਮਾ ਕੋਰਸ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਭਵਿੱਖ ਬਾਰੇ ਅਸ਼ੀਸਾਂ ਦਿੱਤੀਆਂ।ਡੈਫ ਸਕੂਲ ਦੇ ਡਾਇਰੈਕਟਰ ਰਜਿੰਦਰਪਾਲ ਸਿੰਘ ਨੇ ਵੀ ਸਾਰੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ।
ਅੰਤ ਵਿੱਚ ਡਾ. ਇੰਦਰਜੀਤ ਕੌਰ ਨੇ ਸਾਰਿਆਂ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੀ ਤਸਵੀਰ, ਐਵਾਰਡ ਅਤੇ ਅਸ਼ੀਰਵਾਦ ਦਿੱਤੇ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …