ਸਮਰਾਲਾ, 31 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਕਰਮ ਸਿੰਘ ਧਨੋਆ
ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਨੇ ਅੱਜ ਇਥੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਰੋਹ ਭਰੇ ਅਲਫਾਜ਼ ਵਿੱਚ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਦੇ ਪੈਨਸ਼ਨਰਾਂ ਨਾਲ ਨਵੇਂ ਦੋ ਨੋਟੀਫਿਕੇਸ਼ਨ 6ਵੇਂ ਪੰਜਾਬ ਪੇਅ ਕਮਿਸ਼ਨ ਸਬੰਧੀ ਜਾਰੀ ਕਰਕੇ ਸਾਰੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ ਹੈ।ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਭਰ ਦੇ ਪੈਨਸ਼ਨਰਾਂ ਨਾਲ ਬੇਇਨਸਾਫੀ ਕੀਤੀ ਗਈ ਹੈ, ਇਸ ਬੇਇਨਸਾਫੀ ਖਿਲਾਫ ਅਵਾਜ਼ ਬੁਲੰਦ ਕਰਨ ਲਈ ਲੁਧਿਆਣਾ ਦੇ ਪੈਨਸ਼ਨਰਜ਼ ਭਵਨ ਵਿਖੇ 2 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਹੰਗਾਮੀ ਮੀਟਿੰਗ ਸੱਦੀ ਗਈ ਹੈ।ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨਾਂ, ਜਨਰਲ ਸਕੱਤਰਾਂ ਨੂੰ ਇਸ ਜਰੂਰੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ।ਮੀਟਿੰਗ ਵਿੱਚ ਮਿਲ ਬੈਠ ਕੇ ਵਿਚਾਰ ਕਰਨ ਉਪਰੰਤ ਅਗਲੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media