Monday, April 13, 2026

ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ

ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ `ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ।ਆਮ ਜਨਤਾ ਨੂੰ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲੇਗਾ।
              ਸੇਵਾ ਕੇਂਦਰਾਂ ਦੇ ਇੰਚਾਰਜ਼ ਚਾਣਕਿਆ ਆਨੰਦ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧੀ ਜਿਵੇਂ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿਗਰੀ ਸਬੰਧੀ, ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
               ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸ਼ੀਅਲ ਟ੍ਰਾਂਸਕ੍ਰਿਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲਿਊਏਸ਼ਨ ਸਬੰਧੀ, ਡੀ.ਐਮ.ਸੀ/ਡਿਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵਿਜ਼ਨਲ ਡਿਗਰੀ ਆਦਿ ਵਰਗੀਆਂ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …