ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਹਾਲ ਬਜ਼ਾਰ ਸਥਿਤ ਕਾਂਗਰਸ ਭਵਨ ਵਿਖੇ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ਼੍ਰੀਮਤੀ ਜਤਿੰਦਰ ਕੋਰ ਸੋਨੀਆ ਦੀ ਅਗਵਾਈ ਹੇਠ ਜਿਲ੍ਹੇ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਵਲੋਂ ਸਵ. ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਬਰਸੀ ਮਨਾਈ ਗਈ।
ਸ਼੍ਰੀਮਤੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਨੇ ਕਿਹਾ ਕਿ ਸਵ. ਸ਼੍ਰੀਮਤੀ ਗਾਂਧੀ ਨੇ ਪੂਰੀ ਦੁਨੀਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ।ਉਨਾਂ ਨੇ ਆਪਣੀ ਪੂਰੀ ਜ਼ਿੰਦਗੀ ਦੇਸ਼ ਦੇ ਲੇਖੇ ਲਾਈ ਅਤੇ ਆਪਣੇ ਦ੍ਰਿੜ ਇਰਾਦੇ ਅਤੇ ਕਠੋਰਤਾ ਨਾਲ ਦੇਸ਼ ਹਿੱਤ ਲਈ ਅਹਿਮ ਫੈਸਲੇ ਕੀਤੇ।ਉਨ੍ਹਾਂ ਕਿਹਾ ਕਿ ਸਵ. ਸ਼੍ਰੀਮਤੀ ਗਾਂਧੀ ਵਲੋਂ ਕੀਤੇ ਗਏ ਕੰਮਾਂ ਨੂੰ ਬਾਹਰਲੇ ਮੁਲਕਾਂ ਵਲੋਂ ਵੀ ਸਲਾਹਿਆ ਜਾਂਦਾ ਸੀ।
ਇਸ ਮੋਕੇ ਬਲਾਕ ਪ੍ਰਧਾਨ ਜਗਵਿੰਦਰ ਜੱਜ, ਰਵੀਸ਼ੰਕਰ, ਨਰੇਸ਼ ਭਾਟੀਆ, ਬਲਬੀਰ ਸਿੰਘ, ਮੁਕੇਸ਼ ਮਹਾਜਨ, ਸੁਭਾਸ਼ ਪਠਾਨ, ਮਹਿੰਦਰਪਾਲ ਸਿੰਘ, ਗੁਰਚਰਨ ਸਿੰਘ, ਸੰਨੀ ਕੁਮਾਰ, ਤ੍ਰਿਪਤਾ ਦੇਵੀ, ਤਾਰਾ ਚੰਦ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …