Sunday, October 25, 2026

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਪੰਜਾਬ ਦਿਵਸ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਪੰਜਾਬੀ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ।ਪੰਜਾਬੀ ਅਤੇ ਇਸ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਇਤਿਹਾਸ ਅਤੇ ਸੰਘਰਸ਼ ਨੂੰ ਯਾਦ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਉਨਾਂ੍ਹ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦਾ ਮੌਜ਼ੂਦਾ ਰੂਪ 1 ਨਵੰਬਰ 1966 ਨੂੰ ਹੋਂਦ ਵਿੱਚ ਆਇਆ ਸੀ।ਉਨ੍ਹਾਂ ਨੇ ਵਧੀਆ ਕਵਿਤਾਵਾਂ ਦਾ ਉਚਾਰਨ ਕਰਕੇ ਆਪਣੇ ਮਹਾਨ ਯੋਧਿਆਂ ਅਤੇ ਆਜ਼ਾਦੀ ਘੁਲਾਟੀਆ ਨੂੰ ਯਾਦ ਕੀਤਾ।ਸੂਬੇ ਦੀ ਦੁਖਦਾਈ ਵੰਡ ਬਾਰੇ ਜਾਣੂ ਕਰਵਾਉਂਦਿਆਂ ਕਈ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ।ਅੰਤ ਵਿੱਚ ਉਨ੍ਹਾਂ ਨੇ ਆਪਣੇ ਖੁਸ਼ਹਾਲ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਸਹੁੰ ਚੁੱਕੀ ।
                             ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਭੇਜਿਆ।
                     ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਦਿੱਤੀ ਕਿ ਸਾਨੁੰ ਸਹੀ ਰਸਤੇ `ਤੇ ਚੱਲਣਾ ਚਾਹੀਦਾ ਹੈ ਅਤੇ ਸੂਬੇ ਨੂੰ ਹਰ ਪੜਾਅ ‘ਤੇ ਵਿਕਸਿਤ ਸੂਬਾ ਬਣਾਉਣ ਲਈ ਆਪਣੀ ਸਿਆਣਪਤਾ ਦੀ ਵਰਤੋਂ ਕਰਨੀ ਚਾਹੀਦੀ ਹੈ ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …