ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਭਾਕਿਯੂ ਏਕਤਾ ਉਗਰਾਹਾਂ ਦੇ ਸੱਦੇ ‘ਤੇ ਕਿਸਾਨ ਜਥੇਬੰਦੀ ਦੀ ਪਿੰਡ ਸੇਰੋਂ ਇਕਾਈ ਦੇ ਪ੍ਰਧਾਨ ਜਸਪਾਲ ਸਿੰਘ ਮੱਖਣ ਦੀ
ਅਗਵਾਈ ਹੇਠ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ `ਚ ਨੇੜਲੇ ਪਿੰਡ ਸੇਰੋਂ ਦੀ ਅਨਾਜ ਮੰਡੀ ਦੇ ’ਚ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੋਰਡਾਂ ‘ਤੇ ਕਾਲਖ ਮਲ ਕੇ ਸਰਕਾਰ ਪ੍ਰਤੀ ਰੋਸ ਜ਼ਾਹਿਰ ਕੀਤਾ ਗਿਆ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
ਜਥੇਬੰਦੀ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸਰਕਾਰ ਵਲੋਂ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ 12 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੇ ਵਿਰੋਧ `ਚ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿੱਛਲੇ ਦਿਨੀਂ ਬਠਿੰਡਾ ਇਲਾਕੇ `ਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵਲੋਂ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ 12 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਨਿਗੂਣੇ ਮੁਆਵਜ਼ੇ ਦਾ ਐਲਾਨ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਸਬੰਧੀ ਬੋਰਡ ਤਾਂ ਲਾਏ ਗਏ।ਜਦਕਿ ਹਕੀਕਤ `ਚ ਅਜੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ।ਪਹਿਲਾਂ ਕਿਸਾਨਾਂ ਨੇ ਬਾਦਲ ਪਿੰਡ `ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਧਰਨਾ ਲਾਇਆ ਫਿਰ ਬਠਿੰਡਾ ਦੇ ਮਿੰਨੀ ਸਕੱਤਰ ਅੱਗੇ ਧਰਨਾ ਲਗਾਇਆ ਗਿਆ, ਪਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕੀ।
ਇਸ ਮੌਕੇ ਬਲਵਿੰਦਰ ਸਿੰਘ, ਲੱਭੀ ਸਿੰਘ, ਭੂਰਾ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਕੁਲਵੀਰ ਸਿੰਘ, ਮੱਖਣ ਸਿੰਘ ਮੈਂਬਰ, ਬਲਵੀਰ ਸਿੰਘ ਸਿੱਧੂ, ਘੁੱਕਰ ਚੋਟੀਆਂ, ਮਿੱਠੂ ਸੰਧੂ, ਸਗਨੀ ਸੇਰੋਂ, ਧੀਰਾ ਨੰਬਰਦਾਰ ਤੇ ਹੋਰ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media