Sunday, September 20, 2026

ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵਲੋਂ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਾਈਕਲ ਰੈਲੀ

ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਸਾਈਕਲ ਰੈਲੀ ਨੂੰ ਫਲੈਗ ਦਿਖਾ ਕੇ ਕੀਤਾ ਰਵਾਨਾ ।
               ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ‘ਤੇ ਪੈਨ ਇੰਡੀਆ ਤਹਿਤ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਦਫਤਰੀ ਸਟਾਫ ਮੈਬਰ, ਪੈਰਾ ਲੀਗਲ ਵਲੰਟੀਅਰਾਂ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਸ.ਭ.ਸ ਨਗਰ ਅਤੇ ਖਾਲਸਾ ਸੀਨੀਅਰ ਸੰਕੈਡਰੀ ਸਕੂਲ, ਸ.ਭ.ਸ ਨਗਰ ਦੇ ਬੱਚਿਆਂ ਵਲੋਂ ਆਮ ਲੋਕਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਾਈਕਲ ਰੈਲੀ ਕੱਢੀ ਗਈ।
               ਇਸ ਸਾਈਕਲ ਰੈਲੀ ਨੂੰ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਸ. ਕੰਵਲਜੀਤ ਸਿੰਘ ਬਾਜਵਾ ਨੇ ਫਲੈਗ ਦਿਖਾ ਕੇ ਰਵਾਨਾ ਕੀਤਾ।ਇਹ ਸਾਈਕਲ ਰੈਲੀ ਕੋਰਟ ਕੰਪਲੈਕਸ ਤੋ ਸ਼ੁਰੂ ਹੋ ਕੇ ਚੰਡੀਗੜ ਚੌਕ ਤੇ ਨਹਿਰੂ ਚੌਂਕ ਤੋਂ ਪਿੰਡ ਸਲੋਹ ਤੋਂ ਬੇਗਮਪੁਰ ਗੇਟ ਤੋ ਵਾਪਿਸ ਕੋਰਟ ਕੰਪਲੈਕਸ ਪਹੁੰਚ ਕੇ ਸਮਾਪਤ ਹੋਈ।ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੰਤਵ ਜਿਥੇ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀ ਜਾ ਰਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨਾ ਹੈ ਅਤੇ ਮਿਤੀ 11.12.2021 ਨੂੰ ਲੱਗ ਰਹੀ ਲੋਕ ਅਦਾਲਤ ਦੇ ਬਾਰੇ ਵੀ ਦੱਸਿਆ ਗਿਆ, ਉਥੇ ਹੀ ਸਿਹਤ ਦੀ ਤੰਦਰੁਸਤੀ ਸਬੰਧੀ ਵੀ ਲੋਕਾਂ ਨੂੰ ਸੁਚੇਤ ਕਰਨਾ ਹੈ।ਉਨਾਂ ਨੇ ਕਿਹਾ ਕਿ ਚੰਗੀ ਸਿਹਤ ਹੀ ਜੀਵਨ ਚੋਂ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਿਆ ਜਾ ਸਕਦਾ ਹੈ।
                ਸਾਈਕਲ ਰੈਲੀ ‘ਚ ਸਮੂਹ ਜੱਜ ਸਹਿਬਾਨਾਂ, ਦਫਤਰੀ ਸਟਾਫ ਮੈਂਬਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸ.ਭ.ਸ ਨਗਰ ਅਤੇ ਖਾਲਸਾ ਸੀਨੀਅਰ ਸੰਕੈਡਰੀ ਸਕੂਲ ਸ.ਭ.ਸ ਨਗਰ ਦੇ ਬੱਚਿਆਂ ਨੇ ਭਾਗ ਲਿਆ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …