ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਸੁਖਬੀਰ ਸਿੰਘ, ਨਿਰਵੈਲ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੈਜਰ ਇਕਬਾਲ ਸਿੰਘ ਮੁਖੀ, ਦਰਸ਼ਨ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …