ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਕੌਂਸਲਰ ਵਿਕਾਸ ਸੋਨੀ ਵਲੋਂ ਅੱਜ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ
ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਦੋਹਾਂ ਐਸੋਸੀਏਸ਼ਨਾਂ ਨੇ ਭਰੋਸਾ ਦਿਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ ਹਨ ਅਤੇ ਮਾਰਕੀਟ ਵਿੱਚ ਕਿਸੇ ਨੂੰ ਵੀ ਨਸ਼ੇ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ।
ਕੌਂਸਲਰ ਸੋਨੀ ਨੇ ਕੈਮਿਸਟ ਐਸੋਸੀਏਸ਼ਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਵੀ ਇਨ੍ਹਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀ ਸੇਵਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਓ.ਪੀ ਸੋਨੀ ਦੇ ਸਖਤ ਨਿਰਦੇਸ਼ ਹਨ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।ਜਿਸ ਲਈ ਆਪ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ।
ਕੌਂਸਲਰ ਸੋਨੀ ਨੇ ਦੱਸਿਆ ਕਿ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ ਕਾਫੀ ਕਟੌਤੀ ਕਰਕੇ ਰਾਜ ਦੇ ਲੋਕਾਂ ਨੂੰ ਰਾਹਤ ਅਤੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਕਾਫੀ ਰਿਆਇਤਾਂ ਦਿੱਤੀਆਂ ਗਈਆਂ ਹਨ।ਕੈਮਿਸਟ ਐਸੋਸੀੲਸ਼ਨ ਨੇ ਸਰਕਾਰ ਤਰਫੋਂ ਬਿਜ਼ਲੀ ਦੀਆਂ ਦਰਾਂ ਵਿੱਚ ਦਿੱਤੀ ਗਈ ਰਾਹਤ ਲਈ ਉਪ ਮੁੱਖ ਮੰਤਰੀ ਪੰਜਾਬ ਓ.ਪੀ ਸੋਨੀ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸੁਰਿੰਦਰ ਦੁੱਗਲ, ਰਾਜੇਸ਼ ਸੋਹੀ, ਅਨੂਪ ਕੁਮਾਰ ਬਿੱਟਾ, ਰਾਜੀਵ ਕਪੂਰ, ਵਿਨੋਦ ਸਮਰਾ, ਰਾਕੇਸ਼ ਰਾਣਾ, ਰਾਕੇਸ਼ ਦੁੱਗਲ, ਸਮੀਰ ਜੈਨ, ਗੌਰਵ ਖੰਨਾ, ਬਲਬੀਰ, ਵਿਨੋਦ ਸੇਠ, ਅਮਰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media