ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ
ਪ੍ਰੀਖਿਆ ‘ਚ 2021 ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਜਿੰਨਾਂ ਵਿੱਚ ਕਰਸ਼ ਵਰਮਾ 692720, ਸਮਰੀਨ ਕੌਰ ਚਾਵਲਾ 612720, ਕਰਿਤੀ ਸ਼ਰਮਾ 609720, ਰਿਤਵਿਕ ਚੌਹਾਨ 590720, ਕਸ਼ਿਸ਼ ਸਹਿਗਲ 65720, ਅਰਸ਼ੀਆ ਅਰੋੜਾ 546720, ਦੇਵਾਂਸ਼ੀ ਕੰਸਲ 536720, ਅਨਨਿਆ ਭਾਰਦਵਾਜ 536720, ਸੌਮਿਆ ਰਾਇ 528720, ਹਰਸ਼ਿਤਾ ਮਹਿਰਾ 513720, ਪਲਾਕਸ਼ੀ 511720 ਅਤੇ ਕਰਿਤੀ ਦੇਵਗਣ 502720 ਸ਼ਾਮਲ ਹਨ।ਮੈਰਿਟ ‘ਚ ਆਏ ਇਹ ਵਿਦਿਆਰਥੀ ਐਮ.ਬੀ.ਬੀ.ਐਸ ਦੇ ਲਈ ਵੀ ਯੋਗ ਹਨ।ਇਸ ਤੋਂ ਇਲਾਵਾ 15 ਵਿਦਿਆਰਥੀਆਂ ਨੇ ਐਨ.ਈ.ਈ.ਟੀ ਵਿੱਚ ਯੋਗਤਾ ਪ੍ਰਾਪਤ ਕੀਤੀ ਅਤੇ ਉਪਰੋਕਤ ਪ੍ਰੀਖਿਆ ਵਿੱਚੋਂ 450720 ਅੰਕ ਪ੍ਰਾਪਤ ਕਰਨ ਵਾਲੇ ਵਿਦਅਿਾਰਥੀ ਬੀ.ਡੀ.ਐਸ ਦੇ ਲਈ ਯੋਗ ਹਨ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ਦੇ ਲਈ ਵਧਾਈ ਦਿੱਤੀ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਦੁਨੀਆਂ ਨੂੰ ਆਪਣੀ ਗ੍ਰਿਫਤ ਵਿੱਚ ਲੈਣ ਦੇ ਲਈ ਤਿਆਰ ਹਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media