ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ
ਗਿਆ।ਇਸ ਤਿਉਹਾਰ ਦੀ ਖੁਸ਼ੀ `ਚ ਸਕੂਲੀ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਸਪੈਸ਼ਲ ਡਿਸ਼ (ਫਾਇਰ ਰਹਿਤ) ਦੇ ਨਾਲ-ਨਾਲ ਖੇਡ ਮੁਕਾਬਲੇ ਰੱਸਾ-ਕੱਸੀ, ਹਰਡਲਜ਼ ਦੌੜਾਂ, ਚਾਟੀ ਰੇਸ ਅਤੇ ਸਪੂਨ ਰੇਸ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਸਿਹਤਮੰਦ ਭੋਜਨ ਖਾਣ ਲਈ ਅਤੇ ਜੰਕ ਫੂਡ ਛੱਡਣ ਲਈ ਉਤਸ਼ਾਹਿਤ ਕਰਨ ਸਬੰਧੀ ਪੌਸ਼ਟਿਕ ਆਹਾਰ ਪ੍ਰਤੀਯੋਗਤਾ ਵੀ ਕਰਵਾਈ ਗਈ।ਬੱਚਿਆਂ ਨੇ ਸਾਰੀਆਂ ਖੇਡਾਂ ਦਾ ਖੂਬ ਆਨੰਦ ਮਾਣਿਆ।ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਮੈਡਮ ਭੁਸ਼ਪਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰ ਮੌਜ਼ੂਦ ਸਨ।ਸਕੂਲ ਮੈਨੇਜਮੈਂਟ ਵਲੋਂ ਸਾਰੇ ਸਟਾਫ ਨੂੰ ਦਿਵਾਲੀ ਦੀ ਵਧਾਈ ਅਤੇ ਗਿਫ਼ਟ ਦਿੱਤੇ ਗਏ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media