Saturday, May 2, 2026

ਦਿਵਾਲੀ ‘ਤੇ ਵੀ ਪੰਜਾਬ ਸਰਕਾਰ ਨੇ ਠੇਕਾ ਕਾਮਿਆਂ ਨੂੰ ਪੱਕੇ ਕਰਨ ਬਾਰੇ ਨਹੀਂ ਲਿਆ ਕੋਈ ਫੈਸਲਾ – ਰਾਜੇਸ਼ ਮੋੜ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਨੇ ਦੱਸਿਆ ਕਿ ਸੀ.ਐਚ.ਬੀ ਅਤੇ ਸੀ.ਐਚ.ਡਬਲਿਊ ਠੇਕਾ ਕਾਮੇ ਮੌਤ ਦੇ ਮੂੰਹ ਵਿੱਚ ਪੈ ਕੇ ਘਰ ਘਰ ਤੱਕ ਬਿਜ਼ਲੀ ਮੁਹੱਈਆ ਕਰਵਾ ਰਹੇ ਹਨ।ਕਰੰਟ ਲੱਗਣ ਕਾਰਨ ਅਨੇਕਾਂ ਕਾਮੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਅਪੰਗ ਹੋ ਚੁੱਕੇ ਹਨ।ਪਰ ਨਾ ਸਰਕਾਰ ਅਤੇ ਨਾ ਹੀ ਮੈਨੇਜਮੈਂਟ ਨੇ ਇਨ੍ਹਾਂ ਕਾਮਿਆਂ ਦੀ ਕੋਈ ਸਾਰ ਲਈ ਹੈ।ਸਰਕਾਰ ਖਿਲਾਫ਼ ਠੇਕਾ ਕਾਮਿਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ 55 ਦਿਨਾਂ ਤੋਂ ਪੱਕਾ ਮੋਰਚਾ ਮੋਰਿੰਡੇ ਦੀ ਧਰਤੀ ‘ਤੇ ਲਗਾਇਆ ਹੋਇਆ ਹੈ।ਪਰ ਸਰਕਾਰ ਸੀ.ਐਚ.ਬੀ ਠੇਕਾ ਕਾਮਿਆਂ ਨੂੰ ਛਾਂਟੀ ਕਰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕਰ ਰਹੀ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੀ ਐੱਚ ਬੀ ਅਤੇ ਸੀ ਐੱਚ ਬੀ ਡਬਲਿਊ ਸਮੇਤ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਨੂੰ ਵਿਭਾਗ ਚ ਲਿਖ ਕੇ ਰੈਗੂਲਰ ਕੀਤਾ ਜਾਵੇ ਅਤੇ ਛਾਂਟੀ ਕੀਤੇ ਕਾਮਿਆਂ ਨੂੰ ਮੁੜ ਡਿਊਟੀ ‘ਤੇ ਬਹਾਲ ਕਰਨ ਸਮੇਤ ਹਾਦਸਾ ਪੀੜਤ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।ਮੰਗਾਂ ਦਾ ਹੱਲ ਨਾ ਹੋਣ ‘ਤੇ ਜਥੇਬੰਦੀ 7 ਨਵੰਬਰ ਨੂੰ ਮੁਕੰਮਲ ਤੌਰ ‘ਤੇ ਕੰਮ ਜਾਮ ਕਰਕੇ ਪਰਿਵਾਰਾਂ ਤੇ ਬੱਚਿਆਂ ਸਮੇਤ ਮੋਰਿੰਡੇ ਵੱਲ ਕੂਚ ਕੀਤਾ ਜਾਵੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …