ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਵੇਲੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਅੱਜ ਇਕ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਹੈ।
ਸਿਵਲ ਡਾ. ਇੰਦਰਮੋਹਨ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਦੀਵਾਲੀ ਦੇ ਸ਼ੁਭ ਤਿਓਹਾਰ ਮੌਕੇ ਕਿਸੇ ਨੇ ਪਟਾਕੇ ਚਲਾਉਣੇ ਹਨ ਤਾਂ ਲੋੜੀਂਦੀਆਂ ਸਾਵਧਾਨੀਆਂ ਜਰੂਰ ਵਰਤੀਆਂ ਜਾਣ।
ਉਨਾਂ ਕਿਹਾ ਕਿ ਦੀਵਾਲੀ ਦੇ ਤਿਓਹਾਰ ਮੌਕੇ ਬੱਚਿਆਂ ਨੂੰ ਵੱਡਿਆਂ ਦੀ ਨਿਗਰਾਨੀ ਹੇਠ ਪਟਾਖੇ ਚਲਾਉਣੇ ਚਾਹੀਦੇ ਹਨ।ਪਟਾਖੇ ਚਲਾਉਂਦੇ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਹੀਂ, ਸਗੋਂ ਸਿਰਫ਼ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ।ਪਟਾਖੇ ਕਦੇ ਵੀ ਹੱਥ ਵਿੱਚ ਫੜ ਕੇ ਨਹੀਂ ਚਲਾਉਣ ਤੋਂ ਪ੍ਰਹੇਜ਼ ਅਤੇ ਅਣਚੱਲੇ ਪਟਾਖਿਆਂ ਨੂੰ ਮੁੜ ਤੋਂ ਚਲਾਉਣ ਦੀ ਕੋਸ਼ਿਸ਼ ਵੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਕਦੇ ਵੀ ਫਟ ਸਕਦੇ ਹਨ।ਡਾ. ਗੁਪਤਾ ਨੇ ਕਿਹਾ ਕਿ ਜੇਕਰ ਪਟਾਖਿਆਂ ਕਾਰਨ ਅੱਖ ’ਤੇ ਸੱਟ ਲੱਗ ਜਾਂਦੀ ਹੈ ਤਾਂ ਅੱਖ ਨੂੰ ਮਲਨਾ ਨਹੀਂ ਚਾਹੀਦਾ, ਬਲਕਿ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ।
ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਹੋ ਸਕੇ ਤਾਂ ਘਰ ਵਿੱਚ ਹੀ ਮਠਿਆਈਆਂ ਬਣਾਉਣ ਨੂੰ ਤਰਜ਼ੀਹ ਦਿੱਤੀ ਜਾਵੇ।ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮਠਿਆਈਆਂ ਬਣਾਉਣ ਸਮੇਂ ਸਾਫ-ਸਫਾਈ ਦਾ ਪੂਰਾ ਧਿਆਨ ਅਤੇ ਮਠਿਆਈਆਂ ਨੂੰ ਢੱਕ ਕੇ ਰੱਖਿਆ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ …