Wednesday, October 14, 2026

ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ਼ ਲੈਣ ਲਈ ਲਗਾਏ ਜਾ ਰਹੇ ਹਨ ਵਿਸੇਸ ਕੈਂਪ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2022 ਦੇ ਅਧਾਰ ‘ਤੇ ਇਸ ਜ਼ਿਲ੍ਹੇ ਵਿੱਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਅੰਦਰ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ ਮਿਤੀ 01 ਨਵੰਬਰ, 2021 ਤੋਂ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ ਬੀ.ਐਲ.ਓ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਪ੍ਰਾਪਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ ਮਿਤੀ 30 ਨਵੰਬਰ 2021 ਤੱਕ ਚੱਲੇਗਾ।ਪ੍ਰਾਪਤ ਕੀਤੇ ਜਾਣ ਵਾਲੇ ਦਾਅਵੇ/ ਇਤਾਰਜ਼ਾਂ/ਸੋਧਾਂ ਦੇ ਫਾਰਮਾਂ ਉਞਪਰ ਦਫ਼ਤਰੀ ਕਾਰਵਾਈ ਉਪਰੰਤ ਮਿਤੀ 05 ਜਨਵਰੀ 2022 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।
                    ਡਿਪਟੀ ਕਮਿਸ਼ਨਰ ਵਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 06 ਨਵੰਬਰ, 2021 (ਦਿਨ ਸ਼ਨੀਵਾਰ) ਅਤੇ 07 ਨਵੰਬਰ, 2021 (ਦਿਨ ਐਤਵਾਰ), ਮਿਤੀ 20 ਨਵੰਬਰ, 2021 (ਦਿਨ ਸ਼ਨੀਵਾਰ) ਅਤੇ 21 ਨਵੰਬਰ, 2021 (ਦਿਨ ਐਤਵਾਰ) ਨੂੰ ਜ਼ਿਲ੍ਹੇ ਦੇ ਸਮੁੱਚੇ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹਾਜ਼ਰ ਰਹਿਣਗੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਯੋਗ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਜਿਹੇ ਨੌਜਵਾਨ ਜਿਨ੍ਹਾਂ ਦੀ ਉਮਰ ਮਿਤੀ 01 ਜਨਵਰੀ 2022 ਨੂੰ 18 ਸਾਲ (ਜਿਨ੍ਹਾਂ ਨੌਜਵਾਨਾਂ ਦੀ ਜਨਮ ਮਿਤੀ 01 ਜਨਵਰੀ 2004 ਜਾਂ ਇਸ ਤੋਂ ਪਹਿਲਾਂ ਦੀ ਹੈ) ਅਤੇ ਉਨ੍ਹਾਂ ਨੇ ਹਾਲ੍ਹਾਂ ਤੱਕ ਆਪਣੀ ਵੋਟ ਨਹੀਂ ਬਣਵਾਈ ਗਈ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਆਨਲਾਈਨ ਵਿਧੀ ਦਾ ਵੱਧ ਤੋਂ ਵੱਧ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਪੋਰਟਲਾਂ <https://www.nvsp.in/> ਅਤੇ <https://voterportal.eci.gov.in> ਜਾਂ ਵੋਟਰ ਹੈਲਪ ਲਾਈਨ ਐਪ ਉਪਰ ਫਾਰਮ ਨੰਬਰ 6 ਆਨਲਾਈਨ ਅਪਲਾਈਨ ਕਰਕੇ ਆਪਣੀ ਵੋਟ ਅਪਲਾਈ ਕਰਨ ਅਤੇ ਭਾਰਤ ਦੇ ਜਿੰਮੇਵਾਰ ਨਾਗਰਿਕ ਹੋਣ ਦਾ ਆਪਣਾ ਫਰਜ਼ ਨਿਭਾਉਣ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …