ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਬੀਤੇ ਤਿੰਨ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ-ਜਸ ਸਰਵਣ ਕਰਵਾਇਆ। ਬੰਦੀ ਛੋੜ ਦਿਹਾੜੇ ਮੌਕੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਕੇਤਕ ਰੂਪ ਵਿਚ ਕੁਝ ਮਿੰਟ ਆਤਿਸ਼ਬਾਜ਼ੀ ਹੋਈ, ਜਿਸ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਦੀਪਮਾਲਾ ਵੀ ਸੰਗਤ ਲਈ ਖਿੱਚ ਦਾ ਕੇਂਦਰ ਰਹੀ।
Check Also
’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …