ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੇਜਰ ਸਿੰਘ, ਬਾਬਾ ਤਰਲੋਕ ਸਿੰਘ ਆਦਿ ਮੌਜੂਦ ਸਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …