ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਐਮ.ਜੀ.ਕੇ ਸੈਕਰਡ ਡੇਲਜ਼ ਸਕੂਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਰੰਗੋਲੀ ਬਣਾ ਕੇ ਦੀਪਮਾਲਾ ਕੀਤੀ ਗਈ ਅਤੇ ਬੱਚਿਆਂ ਤੇ ਸਟਾਫ ਦਾ ਮੁੰਹ ਮਿੱਠਾ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸਰਬਜੀਤ ਕੌਰ, ਵਾਇਸ ਚੇਅਰਪਰਸਨ ਪਰਮਜੀਤ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪਿਛਲੇ ਸਾਲ ਦੀਵਾਲੀ ਮੌਕੇ ਕਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਣ ਦੀਵਾਲੀ ਨਾ ਮਨਾ ਸਕੇ ਬੱਚਿਆਂ ਵਿੱਚ ਇਸ ਸਾਲ ਉਤਸ਼ਾਹ ਵੇਖਣ ਨੂੰ ਮਿਲਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …