ਨਵਾਂਸ਼ਹਿਰ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ
ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਕਰਨੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ।ਅੱਜ ਗੋਵਰਧਨ ਪੂਜਾ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਗਊਧਨ ਨੂੰ ਆਵਾਰਾ ਪਸ਼ੂ ਨਾ ਬਣਨ ਦਈਏ ਅਤੇ ਇਸ ਨੂੰ ਸੜਕਾਂ ’ਤੇ ਛੱਡ ਕੇ ਇਸ ਦੀ ਬੇਅਦਬੀ ਨਾ ਕੀਤੀ ਜਾਵੇ।ਕੁਦਰਤ ਪ੍ਰੇਮੀ ਅਤੇ ਪਸ਼ੂ-ਪੰਛੀਆਂ ਪ੍ਰਤੀ ਬੇਹੱਦ ਪ੍ਰੇਮ ਭਾਵ ਅਤੇ ਹਮਦਰਦੀ ਰੱਖਣ ਲਈ ਜਾਣੇ ਜਾਂਦੇ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਗਊਧਨ ਦੀ ਬਿਹਤਰ ਸੰਭਾਲ ਕੀਤੀ ਜਾਵੇ ਤਾਂ ਇਹ ਸਾਡੇ ਸਾਰਿਆਂ ਲਈ ਸਨਮਾਨ ਵਾਲੀ ਗੱਲ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਆਮ ਦੇਖਿਆ ਜਾਂਦਾ ਹੈ ਕਿ ਕਈ ਲੋਕਾਂ ਵੱਲੋਂ ਗਊਧਨ ਨੂੰ ਸੜਕਾਂ ’ਤੇ ਆਵਾਰਾ ਛੱਡ ਦਿੱਤਾ ਜਾਂਦਾ ਹੈ, ਜੋ ਕਿ ਹਾਦਸਿਆਂ ਦਾ ਵੱਡਾ ਕਾਰਨ ਬਣਦਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਊਧਨ ਨੂੰ ਆਵਾਰਾ ਨਾ ਛੱਡਣ ਅਤੇ ਜਿਥੇ ਕਿਤੇ ਵੀ ਗਊਧਨ ਆਵਾਰਾ ਦਿਸੇ ਤਾਂ ਉਸ ਨੂੰ ਨੇੜੇ ਦੀ ਗਊਸ਼ਾਲਾ ਵਿੱਚ ਪਹੁੰਚਾਇਆ, ਤਾਂ ਜੋ ਉਨ੍ਹਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣ ਸਕੇ।ਉਨ੍ਹਾਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਨ੍ਹਾਂ ਦੀ ਹੋਰ ਵੀ ਬਿਹਤਰ ਸਾਂਭ-ਸੰਭਾਲ ਲਈ ਉਪਰਾਲੇ ਕਰਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ, ਬੇਸਹਾਰਾ, ਇਲਾਜ ਵਿਹੂਣੇ ਅਤੇ ਪੀੜਤ ਲੋਕਾਂ ਦੀ ਮਦਦ ਅਤੇ ਬਿਹਤਰੀ ਲਈ ਅਹਿਮ ਉਪਰਾਲੇ ਕੀਤੇ ਗਏ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media