ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਧ ਰਹੀ ਹੈ ਮਹਿੰਗਾਈ – ਪ੍ਰੀਤਪਾਲ `ਲੱਕੀ`
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਦੀ ਯਾਦ ਵਿੱਚ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਦਿੱਲੀ ਜੰਤਰ ਮੰਤਰ ਚੌਕ ਵਿਖੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਦਿੱਲੀ ਵਿੱਚ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਕੀਤਾ ਜਾ ਰਿਹਾ ਧਰਨਾ ਆਪਣੇ 343ਵੇਂ ਦਿਨ ‘ਚ ਪਹੁੰਚ ਗਿਆ ਹੈ।ਜਿਸ ਵਿੱਚ ਲੱਕੀ ਸਰਗਰਮੀ ਨਾਲ ਹਿੱਸਾ ਲੈ ਰਹੈ ਹਨ ਅਤੇ ਕੇਂਦਰ ਸਰਕਾਰ ਵਿਰੁੱਧ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ।ਰਾਜਕੰਵਲ ਲੱਕੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹਨ।ਪ੍ਰਧਾਨ ਮੰਤਰੀ ਮੋਦੀ ਵਲੋਂ ਕਿਸਾਨਾਂ `ਤੇ ਤਿੰਨ ਕਾਲੇ ਕਾਨੂੰਨ ਲਗਾਏ ਜਾ ਰਹੇ ਹਨ।ਦਿੱਲੀ ਵਿੱਚ ਕਿਸਾਨ 1 ਸਾਲ ਤੋਂ ਵੱਧ ਸਮੇਂ ਤੋਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਜਿਸ ਵਿੱਚ 600 ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ।ਪੰਜਾਬ ਸਰਕਾਰ ਵਲੋਂ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਵਲੋਂ ਧਿਆਨ ਰੱਖਿਆ ਜਾ ਰਿਹਾ ਹੈ।ਲੱਕੀ ਨੇ ਕਿਹਾ ਕਿ ਅੱਜ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਨੀਤੀਆਂ ਬਣਾ ਰਹੀ ਹੈ।ਹਰ ਰੋਜ਼ ਮਹਿੰਗਾਈ ਦਰ ਵਧ ਰਹੀ ਹੈ ਪੈਟਰੋਲ ਡੀਜ਼ਲ ਅਤੇ ਐਲ.ਪੀ.ਜੀ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਪ੍ਰਿੰਸੀਪਲ ਪ੍ਰੇਮ ਸ਼ਰਮਾ, ਰਾਕੇਸ਼ ਕੁਮਾਰ, ਜਸਪਾਲ ਸਿੰਘ ਨਰੂਲਾ, ਬਲਜੀਤ ਸਿੰਘ ਮਲਿਕ, ਆਜ਼ਾਦ ਸਿੰਘ ਮਲਿਕ ਅਤੇ ਹੋਰ ਕਾਂਗਰਸੀ ਨੇਤਾ ਹਾਜ਼ਰ ਸਨ।