Saturday, April 18, 2026

ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਤੇ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਨੇ ਮਨਾਇਆ ਵਿਸ਼ਵਕਰਮਾ ਦਿਵਸ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਰਾਮਗੜੀਆ ਭਾਈਚਾਰਾ ਅੰਮ੍ਰਿਤਸਰ ਅਤੇ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਵਲੋਂ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਕੋਟ ਬਾਬਾ ਦੀਪ ਸਿੰਘ ਸਥਿਤ ਗੁਰਦੁਆਰਾ ਰਾਮਗੜ੍ਹੀਆ ਬਰਸਾਤੀ ਨਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ।ਇਸ ਸਮਾਗਮ ਵਿੱਚ ਭਾਜਪਾ ਆਗੂ ਅਤੇ ਰਾਮਗੜੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਸੀਨੀਅਰ ਉਪ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਿਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਜਿੰਨਾਂ ਨੂੰ ਰਾਮਗੜੀਆ ਭਾਈਚਾਰਾ ਅੰਮ੍ਰਿਤਸਰ ਦੇ ਸਰਪ੍ਰਸਤ ਖੁਸ਼ਵਿੰਦਰ ਸਿੰਘ ਸੰਧੂ, ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਅਤੇ ਇਮਾਰਤੀ ਕਾਰਕੁੰਨ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਵਲੋਂ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਕੰਵਰਬੀਰ ਸਿੰਘ ਮੰਜ਼ਿਲ ਅਤੇ ਹੋਰ ਸ਼ਖਸ਼ੀਅਤਾਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ‘ਤੇ ਕਿਰਤ ਕਮਾਈ ਕਰਨ ਵਾਲੇ ਮਿਨਤਕਸ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸਰਕਾਰੇ ਦਰਬਾਰੇ ਪਹੁੰਚ ਬਣਾਉਣ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
                ਇਸ ਮੌਕੇ ਅਮਰ ਸਿੰਘ, ਦਲਜੀਤ ਸਿੰਘ, ਸਤਨਾਮ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਮਨੋਹਰ ਸਿੰਘ ਅਤੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ, ਰਣਬੀਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਸਿੰਘ ਅਤੇ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …