ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.11.2021 ਨੂੰ ਯੋਗਤਾ ਮਿਤੀ 01.01.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2022 ਦੀ ਜਿਲ੍ਹੇ ਵਿੱਚ ਪੈਂਦੇ ਚੋਣ ਹਲਕਿਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ।ਜਿਸ ਪ੍ਰੋਗਰਾਮ ਅਨੁਸਾਰ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਮਿਤੀ 01.11.2021 ਤੋਂ ਮਿਤੀ 30.11.2021 ਤੱਕ ਲਏ ਜਾਣਗੇ।ਆਮ ਜਨਤਾ ਦੀ ਸਹੂਲਤ ਲਈ ਮਿਤੀ 06.11.2021, ਮਿਤੀ 07.11.2021, ਮਿਤੀ 20.11.2021 ਅਤੇ ਮਿਤੀ 21.11.2021 ਨੂੰ ਸਪੈਲ ਕੰਪੈਅਨ ਦੀਆ ਮਿਤੀਆਂ ਨਿਰਧਾਰਤ ਕੀਤੀਆਂ ਗਈਆਂ ਹਨ।ਜਿਸ ਦੌਰਾਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ‘ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਅੱਜ ਸਪੈਸਲ ਕੈਪ ਮਿਤੀ 06.11.2021 ਦੌਰਾਨ ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ ਬੀ.ਐਲ.ਓ ਦੀ ਹਾਜ਼ਰੀ ਅਤੇ ਕੰਮ ਦੀ ਚੈਕਿੰਗ ਲਈ ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਵਿੱਚ ਪੈਂਦੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿੱਚ ਸਥਾਪਿਤ ਪੋਲਿੰਗ ਸਟੇਸਨ ਨੰ. 100, 101,102 ਅਤੇ ਖਾਲਸਾ ਕਾਲਜ ਫਾਰ ਵੁਮੈਨ ਵਿੱਚ ਪੈਂਦੇ ਪੋਲਿੰਗ ਸਟੇਸਨ ਨੰ. 97, 98, 99 ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਪਾਇਆ ਗਿਆ ਕਿ ਸਮੂਹ ਬੀ.ਐਲ.ਓ ਡਿਊਟੀ ‘ਤੇ ਹਾਜ਼ਰ ਸਨ।
ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਮੂਹ ਬੀ.ਐਲ.ਓ ਨੂੰ ਹਦਾਇਤ ਕੀਤੀ ਗਈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਜਨਸੰਖਿਆ ਅਨੁਸਾਰ 18-19 ਸਾਲ ਵਾਲੇ ਲਗਭਗ 60,000 ਨਾਗਰਿਕਾ ਦੀ ਰਜਿਸਟਰੇਸਨ ਕਰਨੀ ਬਕਾਇਆ ਹੈ। ਇਸ ਲਈ ਹਰੇਕ ਬੀ.ਐਲ.ਓ ਘਰ-ਘਰ ਜਾ ਕੇ ਅਜਿਹੇ ਨਾਗਰਕਿਾ ਦੀ ਸ਼ਨਾਖਤ ਕਰਨ ਅਤੇ 100% ਰਜਿਸਟਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ।ਇਸ ਤੋਂ ਇਲਾਵਾ ਉਹਨਾਂ ਦੇ ਪੋਲਿੰਗ ਏਰੀਏ ਵਿੱਚ ਪੀ.ਡਬਲਿਯੂ.ਡੀ, ਟਰਾਂਸਜੈਂਡਰ ਅਤੇ ਐਨ.ਆਰ.ਆਈ ਦੀ 100% ਰਜਿਸਟਰੇਸ਼ਨ ਵੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਇਹਨਾਂ ਚਾਰ ਕੈਟਾਗਿਰੀਜ਼ ਦੀ ਰਜਿਸਟਰੇਸ਼ਨ ਸਬੰਧੀ ਬੈਥ ਵਾਇਜ ਜਾਇਜ਼ਾ ਲਿਆ ਜਾਵੇਗਾ।
ਉਹਨਾਂ ਦੱਸਿਆ ਕਿ ਮਿਤੀ 07.11.2021 ਨੂੰ ਵੀ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਥਾਪਤ 2194 ਪੋਲਿੰਗ ਸਟੇਸ਼ਨਾਂ ਵਿੱਚ ਬੀ.ਐਲ.ਓ ਹਾਜ਼ਰ ਰਹਿ ਕਿ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ ਅਤੇ ਇਸ ਦਿਨ ਵੀ ਬੀ.ਐਲ.ਓ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ।ਉਹਨਾਂ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇ।ਇਸ ਦੌਰਾਨ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ, ਚੋਣ ਕਾਨੂੰਗੋ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …