Friday, July 17, 2026

ਖਾਦ ਦੇ ਜਮ੍ਹਾਖੋਰਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ – ਐਸ.ਡੀ.ਐਮ

ਜੰਡਿਆਲਾ ਗੁਰੂ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਖਾਦ ਦੀ ਜਮਾਂਖੋਰੀ ਅਤੇ ਬਲੈਕ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇਗਾ।ਇਸੇ ਹੀ ਤਹਿਤ ਟੀ.ਬੈਨਿਕ ਐਸ.ਡੀ.ਐਮ ਅੰਮ੍ਰਿਤਸਰ-1 ਨੇ ਜੰਡਿਆਲਾ ਗੁਰੂ ਵਿਖੇ ਸਥਿਤ ਖਾਦ ਡੀਲਰਾਂ ਦੀ ਚੈਕਿੰਗ ਕੀਤੀ।ਉਨ੍ਹਾਂ ਦੇ ਨਾਲ ਖੇਤੀਬਾੜੀ ਅਧਿਕਾਰੀ ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ। ਬੈਨਿਕ ਨੇ ਖਾਦ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਜਮਾਂਖੋਰੀ ਕਰਦਿਆਂ ਫੜਿਆ ਗਿਆ ਤਾਂ ਉਸ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਬੈਨਿਕ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋ ਖਾਦ ਸਬੰਧੀ ਫੀਡਬੈਕ ਪ੍ਰਾਪਤ ਕੀਤੀ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …