ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਇੰਚਾਰਜ਼ ਅਤੇ ਪੰਜਾਬ ਇੰਡਸਟਰੀ ਤੇ ਟਰੇਡ ਵਿੰਗ ਪ੍ਰਧਾਨ ਡਾ. ਇੰਦਰਬੀਰ
ਸਿੰਘ ਨਿੱਜ਼ਰ ਨੇ ਕਾਂਗਰਸ ਵਲੋਂ ਸੱਸਤੀ ਕੀਤੀ ਬਿਜਲੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੱਸਤੀ ਕਰਵਾਈ ਹੈ, ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਹੀਂ।ਜੇਕਰ ਕਾਂਗਰਸ ਨੇ ਇਹ ਕਰਨਾ ਹੁੰਦਾ ਤਾਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਹੀ ਕਰ ਦਿੰਦੇ।ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਬਿਜਲੀ ਦੀਆਂ ਸਹੂਲਤਾਂ ਦਾ ਐਲਾਨ ਕੀਤਾ ਤਾਂ ਅਕਾਲੀ-ਕਾਂਗਰਸੀਆਂ ਨੇ ਬੌਖਲਾਹਟ ਵਿੱਚ ਆ ਕੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ।ਡਾ. ਨਿੱਜਰ ਨੇ ਕਿਹਾ ਕਿ ਕੇਜਰੀਵਾਲ ਸੂਝਵਾਨ ਨੇਤਾ ਹਨ ਅਤੇ ਉਹ ਜੇਕਰ ਕਿਸੇ ਸਹੂਲਤ ਦਾ ਐਲਾਨ ਕਰਦੇ ਹਨ ਤਾਂ ਉਹ ਸਰਕਾਰੀ ਖਜ਼ਾਨੇ ਉਤੇ ਬੋਝ ਵਧਾ ਕੇ ਨਹੀਂ ਸਗੋਂ ਸਰਕਾਰ ਨੂੰ ਆਮਦਨ ਵਧਾ ਕੇ ਕਰਦੇ ਹਨ।ਪਰ ਮੁੱਖ ਮੰਤਰੀ ਚੰਨੀ ਨੇ ਸਰਕਾਰੀ ਖ਼ਜ਼ਾਨੇ ‘ਤੇ ਬੋਝ ਵਧਾ ਕੇ ਇਹ ਸਹੂਲਤ ਦਿੱਤੀ ਹੈ।ਜਿਸ ਦਾ ਖਮਿਆਜ਼ਾ ਵੀ ਪੰਜਾਬੀਆਂ ਨੂੰ ਭੁਗਤਣਾ ਪੈ ਸਕਦਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media