ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.11.2021 ਨੂੰ ਯੋਗਤਾ ਮਿਤੀ
01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2022 ਦੀ ਜਿਲ੍ਹੇ ਵਿੱਚ ਪੈਂਦੇ ਚੋਣ ਹਲਕਿਆ ਦੀ ਮੁੱਢਲੀ ਪ੍ਰਕਾਸਨਾ ਕੀਤੀ ਜਾ ਚੁੱਕੀ ਹੈ।ਪ੍ਰੋਗਰਾਮ ਅਨੁਸਾਰ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਮਿਤੀ 01.11.2021 ਤੋੋਂ ਮਿਤੀ 30.11.2021 ਤੱਕ ਲਏ ਜਾਣਗੇ।ਆਮ ਜਨਤਾ ਦੀ ਸਹੂਲਤ ਲਈ ਮਿਤੀ 06.11.2021, ਮਿਤੀ 07.11.2021, ਮਿਤੀ 20.11.2021 ਅਤੇ ਮਿਤੀ 21.11.2021 ਨੂੰ ਸਪੈਸ਼ਲ ਕੰਪੈਅਨ ਦੀਆ ਮਿਤੀਆ ਨਿਰਧਾਰਿਤ ਕੀਤੀਆਂ ਗਈਆਂ ਹਨ।ਜਿਸ ਦੌਰਾਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ‘ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।
ਅੱਜ ਸਪੈਸ਼ਲ ਕੈਂਪ ਮਿਤੀ 07.11.2021 ਦੌਰਾਨ ਡਾ. ਰੂਹੀ ਦੁੱਗ ਆਈ.ਏ.ਐਸ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਚੋਣ ਹਲਕਾ 019-ਅੰਮ੍ਰਿਤਸਰ ਦੱਖਣੀ ਵਿੱਚ ਪੈਂਦੇ ਅੰਮ੍ਰਿਤ ਸੀਨੀਅਰ ਸੈਕੰਡਰੀ ਸਕੂਲ ਚੌਕ ਚਿੜਾ, ਗੇਟ ਹਕੀਮਾ, ਅੰਮ੍ਰਿਤਸਰ ਵਿੱਚ ਸਥਾਪਿਤ ਪੋਲਿੰਗ ਸਟੇਸਨ ਨੰ. 1, 2, 3, 4 ਅਤੇ ਸਰਕਾਰੀ ਹਾਈ ਸਕੂਲ (ਲੜਕੀਆਂ), ਗੇਟ ਭਗਤਾਂਵਾਲਾ ਅੰਮ੍ਰਿਤਸਰ ਵਿੱਚ ਪੈਂਦੇ ਪੋਲਿੰਗ ਸਟੇਸਨ ਨੰ. 19, 20, 21,22,23 ਵਿਖੇ ਬੀ.ਐਲ.ਓ ਦੀ ਹਾਜ਼ਰੀ ਅਤੇ ਕੰਮ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਗੈਰਹਾਜ਼ਰ ਪਾਏ ਗਏ ਬੀ.ਐਲ.ਓ ਖਿਲਾਫ ਤੁਰੰਤ ਕਾਰਵਾਈ ਆਰੰਭ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।ਡਾ. ਰੂਹੀ ਦੁੱਗ ਵੱਲੋਂ ਸਮੂਹ ਬੀ.ਐਲ.ਓ ਨੂੰ ਹਦਾਇਤ ਕੀਤੀ ਗਈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਜਨਸੰਖਿਆ ਅਨੁਸਾਰ 18-19 ਸਾਲ ਵਾਲੇ ਲਗਭਗ 60,000 ਨਾਗਰਿਕਾਂ ਦੀ ਰਜਿਸਟਰੇਸਨ ਕਰਨੀ ਬਾਕੀ ਹੈ।ਇਸ ਲਈ ਹਰੇਕ ਬੀ.ਐਲ.ਓ ਘਰ-ਘਰ ਜਾ ਕੇ ਅਜਿਹੇ ਨਾਗਰਿਕਾਂ ਦੀ ਸ਼ਨਾਖਤ ਕਰਨ ਅਤੇ 100% ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ।ਉਹਨਾਂ ਨੇ ਕਿਹਾ ਕਿ ਪੋਲਿੰਗ ਏਰੀਏ ਵਿੱਚ ਪੀ.ਡਬਲਿਯੂ.ਡੀ, ਟਰਾਂਸਜੈਂਡਰ ਅਤੇ ਐਨ.ਆਰ.ਆਈ ਦੀ 100% ਰਜਿਸਟਰੇਸ਼ਨ ਵੀ ਯਕੀਨੀ ਬਣਾਈ ਜਾਵੇ।ਮਿਤੀ 20.11.2021 ਅਤੇ ਮਿਤੀ 21.11.2021 ਨੂੰ ਵੀ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਥਾਪਤ 2194 ਪੋਲਿੰਗ ਸਟੇਸਨਾ ਵਿੱਚ ਬੀ.ਐਲ.ਓ ਹਾਜ਼ਰ ਰਹਿ ਕਿ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ ਅਤੇ ਇਸ ਦਿਨ ਵੀ ਬੀ.ਐਲ.ਓ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ।ਇਸ ਦੌਰਾਨ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ, ਚੋਣ ਕਾਨੂੰਗੋ ਅਤੇ ਬਲਰਾਜ ਸਿੰਘ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media