ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ
ਮਹੋਤਸਵ’ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵੱਲੋਂ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਪ੍ਰਣ ਲਿਆ ਗਿਆ।ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਇਸ ਲਈ ਸਾਨੂੰ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਇਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਸੰਸਥਾ ਦੇ ਪ੍ਰਿੰਸੀਪਲ ਰਛਪਾਲ ਚੰਦੜ ਨੇ ਵੀ ਮੁਲਕ ਨੂੰ ਗ਼ੁਲਾਮੀ ਤੋਂ ਨਿਜ਼ਾਤ ਦਿਵਾਉਣ ਵਾਲੇ ਬਹਾਦਰ ਸੂਰਬੀਰਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ ਦਿੱਤਾ।
ਇਸ ਮੌਕੇ ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਤੋਂ ਇਲਾਵਾ ਸੰਸਥਾ ਦਾ ਸਟਾਫ ਅਤੇ ਸਿਖਿਆਰਥਣਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media