ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ ਕੈਂਪ 9 ਨੂੰ ਸੈਲੀ ਰੋਡ
ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ
ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ, 2021 ਤੱਕ “ਆਜ਼਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਦੇ ਤੋਰ ‘ਤੇ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰੰਬਧਕੀ ਨਾਲ ਮਿਲ ਕੇ ਮਿਤੀ 09.11.2021 ਨੂੰ ਸੈਲੀ ਰੋਡ ਐਡੀਟੋਰੀਅਮ ਪਠਾਨਕੋਟ ਵਿਖੇ ਜਿਲ੍ਹਾ ਪੱਧਰ ਤੇ ਕੈਂਪ ਲਗਾਇਆ ਜਾ ਰਿਹਾ ਹੈ।
ਸਬੰਧੀ ਸਾਰੇ ਵਿਭਾਗਾਂ ਦੇ ਦਫਤਰ ਵਲੋਂ ਲੋਕ ਭਲਾਈ ਸਕੀਮਾਂ ਦੇ ਸਟਾਲ ਲਗਾਏ ਜਾਣ ਸਬੰਧੀ ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਉਕਤ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜਿਲ੍ਹਾ ਪ੍ਰਬਧਕੀ ਵਿਭਾਗਾਂ ਦੇ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਗਈ।ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਕਤ ਲਗਾਏ ਜਾ ਰਹੇ ਕੈਂਪ ਵਿੱਚ ਹਿੱਸਾ ਲੈ ਕੇ ਇਸ ਦਾ ਲਾਭ ਉਠਾਇਆ ਜਾਵੇ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੋਜ ਸ਼ਰਮਾ ਇਨਫੋਰਸਮੈਂਟ ਅਫਸਰ ਕਿਰਤ ਵਿਭਾਗ ਪਠਾਨਕੋਟ ਨੇ ਦੱਸਿਆ ਕਿ ਕੈਂਪ ਦੋਰਾਨ ਲੇਬਰ ਵਿਭਾਗ ਦੇ ਲੇਬਰ ਕਾਰਡ ਮੋਕੇ ‘ਤੇ ਹੀ ਬਣਾ ਕੇ ਦਿੱਤੇ ਜਾਣਗੇ ਅਤੇ ਕਿਰਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਦਾ ਵੀ ਲਾਭ ਲੋਕਾਂ ਨੂੰ ਮੋਕੇ ਤੇ ਹੀ ਦਿੱਤਾ ਜਾਵੇਗਾ।
Punjab Post Daily Online Newspaper & Print Media