Wednesday, October 14, 2026

ਦਿੱਲੀ ਮੋਰਚੇ `ਚ ਸ਼ਹੀਦ ਹੋਈਆਂ ਬੀਬੀਆਂ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੁਨਾਮ ਵਲੋਂ 13 ਮਹੀਨੇ 7 ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਰਿੰਲਾਇਸ ਟ੍ਰੇਡਸ ਮਾਲ ਦੀ ਅੱਜ ਦੀ ਸਟੇਜ ਦਿੱਲੀ ਮੋਰਚੇ `ਚ ਸ਼ਹੀਦ ਹੋਈਆਂ ਕਿਸਾਨ ਬੀਬੀਆਂ ਨੂੰ ਸਮਰਪਿਤ ਕੀਤੀ ਗਈ।ਸ਼ਹੀਦ ਗੁਰਮੇਲ ਕੌਰ ਸ਼ਹੀਦ ਅਮਰਜੀਤ ਕੌਰ ਅਤੇ ਸ਼ਹੀਦ ਸੁਖਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਇਸ ਸਮੇਂ ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ।ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਤੋਂ ਬਾਹਰ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ, ਬਿਜਲੀ ਐਕਟ 2020 ਰੱਦ ਕੀਤਾ ਜਾਵੇ।ਆਗੂਆਂ ਨੇ ਕਿਸਾਨ ਮਜ਼ਦੂਰ ਕਿਰਤੀ ਲੋਕਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
                     ਇਸ ਮੌਕੇ ਬਲਾਕ ਪ੍ਰਧਾਨ ਗੋਬਿੰਦ ਸਿੰਘ ਚੱਠਾ, ਰਾਮਪਾਲ ਸ਼ਰਮਾ ਸੁਨਾਮ, ਭਗਵਾਨ ਸਿੰਘ ਕੌੜੇ, ਜਗਤਾਰ ਸਿੰਘ ਬਖਸ਼ੀਵਾਲਾ, ਰਣਦੀਪ ਕੌਰ ਰਟੋਲਾਂ, ਸੁਖਵਿੰਦਰ ਕੌਰ ਚੱਠਾ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਮਹਿੰਦਰ ਸਿੰਘ ਨਮੋਲ, ਰਾਮਸਰਨ ਸਿੰਘ ਉਗਰਾਹਾਂ ਆਦਿ ਕਿਸਾਨ ਆਗੂਆਂ ਸਮੇਤ ਕਿਸਾਨ ਬੀਬੀਆਂ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …