ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ
ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਸ਼ਾਮਲ ਹੋਏ।
ਵਿਚਾਰ ਹਿੱਤ ਪੇਸ਼ ਕੀਤੇ ਗਏ ਤਕਰੀਬਨ 35 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ਼ ਨੂੰ ਇਸ ਸਮੇਂ ਸਰਵਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।ਮੀਟਿੰਗ ਦੌਰਾਨ ਕਰਵਾਏ ਗਏ ਤੇ ਕਰਵਾਏ ਜਾਣ ਵਾਲੇ ਵਿਕਾਸ ਕਾਰਜ਼ਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਤੋਂ ਇਲਾਵਾ ਸ਼ਹਿਰ ਦੀਆਂ ਸਮੂਹ ਵਾਰਡਾਂ ਵਿੱਚ ਸੜਕਾਂ, ਗਲੀਆਂ, ਇੰਟਰਲਾਕਿੰਗ ਟਾਈਲਾਂ, ਨਵੀਆਂ ਰੋਡ ਸਵੀਪਿੰਗ ਮਸ਼ੀਨਾਂ, ਪਾਰਕਾਂ ਦੀ ਮੁੜ ਬਣਤਰ, ਸ਼ਹਿਰ ਦੇ ਵੱਖ-ਵੱਖ ਸ਼ਮਸ਼ਾਨਘਾਟਾਂ ਵਿੱਚ ਉਸਾਰੀਆਂ, ਕਮਿਊਨਿਟੀ ਹਾਲਾਂ ਦੇ ਨਿਰਮਾਣ ਆਦਿ ਦੇ ਕੰਮਾਂ ਨੁੰ ਮਨਜ਼ੂਰੀ ਦਿੱਤੀ ਗਈ।
ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ‘ਤੇ ਹੁਣ ਤੱਕ ਕਰੋੜਾਂ ਰੁਪਏ ਖਰਚ ਕੀਤੇ ਜਾ ਚੁੱਕੇ ਹਨ।ਉਹਨਾ ਕਿਹਾ ਕਿ ਵਿਕਾਸ ਦੁ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀ ਆਵੇਗੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media