ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ
ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ 11 ਨਵੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਬਲਾਕ ਚੌਗਾਵਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।ਇਹ ਕੈਂਪ ਸਵੇਰੇ 10.00 ਵਜੇ ਤੋਂ ਲੈ ਕੇ ਦੁਪਹਿਰ 3:00 ਵਜੇ ਤੱਕ ਚੱਲੇਗਾ।ਜਿਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਹੋਰ ਵਿਭਾਗਾਂ ਤੋਂ ਖੇਤੀ ਸਾਇੰਸਦਾਨ/ਮਾਹਿਰ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਨਵੀਆਂ ਖੇਤੀ ਵਿਕਾਸ ਤਕਨੀਕਾਂ ਸਬੰਧੀ ਜਾਣਕਾਰੀ ਦੇਣਗੇ।ਕਿਸਾਨਾਂ ਲਈ ਵਿਭਾਗ ਵਲੋਂ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਮੁੱਖ ਖੇਤੀਬਾੜੀ ਅਫਸਰ ਨੇ ਅਪੀਲ ਕੀਤੀ ਕਿ ਕਿਸਾਨ ਇਸ ਕਿਸਾਨ ਮੇਲੇ ਵਿੱਚ ਵਧ-ਚੜ ਕੇ ਹਿੱਸਾ ਲੈਣ।
ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ, ਸੈਲਫ ਹੈਲਪ ਗੁਰੱਪਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media