Wednesday, September 16, 2026

10 ਤੋਂ 13 ਨਵੰਬਰ ਤੱਕ ਬੀ.ਐਲ.ਓ ਘਰ ਘਰ ਜਾ ਕੇ ਵੋਟਰਾਂ ਦੀ ਕਰਨਗੇ ਪੜਤਾਲ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ 6 ਤੇ 7 ਨਵੰਬਰ 2021 ਨੂੰ ਸਪੈਸ਼ਨ ਮੁਹਿੰਮ ਚਲਾ ਕੇ ਬੀ.ਐਲ.ਓ ਵਲੋਂ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ ਸਨ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਘੱਟੋ ਘੱਟ 60 ਹਜ਼ਾਰ ਨੌਜਵਾਨ ਵਰਗ ਦੀ ਰਜਿਸਟ੍ਰੇਸ਼ਨ ਦਾ ਨਿਸ਼ਾਨਾ ਮਿਥਿਆ ਗਿਆ ਹੈ।
               ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮਿਥੇ ਟੀਚੇ ਨੂੰ ਪੂਰਾ ਕਰਨ ਲਈ 10 ਤੋਂ 13 ਨਵੰਬਰ 2021 ਤੱਕ ਸਾਰੇ ਸੈਕਟਰ ਅਫਸਰ ਅਤੇ ਬੀ.ਐਲ.ਓ ਨੂੰ ਹਦਾਇਤ ਕੀਤੀ ਗਈ ਕਿ ਉਹ ਘਰ ਘਰ ਜਾ ਵੋਟਰਾਂ ਦੀ ਪੜਤਾਲ ਕਰਨ ਅਤੇ ਦਾਅਵੇ ਤੇ ਇਤਰਾਜ਼ ਵੀ ਪ੍ਰਾਪਤ ਕੀਤੇ ਜਾਣ।ਉਨ੍ਹਾਂ ਦੱਸਿਆ ਕਿ 20 ਅਤੇ 21 ਨਵੰਬਰ ਵਾਲੇ ਦਿਨ ਵੋਟਰ ਰਜਿਸਟਰੇਸ਼ਨ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਾਰੇ ਬੀ.ਐਲ.ਓ, ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਇਸ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਜਾਵੇ ਅਤੇ ਬੂਥ ਲੈਵਲ ਤੇ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕੀਤੀਆਂ ਜਾਣ।ਖਹਿਰਾ ਨੇ ਦੱਸਿਆ ਕਿ ਘਰ ਘਰ ਦੀ ਪੜਤਾਲ ਉਪਰੰਤ ਹਰੇਕ ਬੀ.ਐਲ.ਓ ਅਤੇ ਸੈਕਟਰ ਅਫਸਰ ਪਾਸੋਂ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇਗਾ ਕਿ ਉਨ੍ਹਾਂ ਨੇ ਆਪਣੇ ਹਲਕੇ ਅੰਦਰ 100 ਫੀਸਦੀ ਕੰਮ ਮੁਕੰਮਲ ਕੀਤਾ ਹੈ ਅਤੇ ਇਸ ਤੋਂ ਇਲਾਵਾ ਮੇਰੇ ਪੋਲਿੰਗ ਏਰੀਆ ਵਿੱਚ ਰਹਿੰਦੇ ਸਮੂਹ ਟਰਾਂਸਜੈਂਡਰ, ਪੀ.ਡਬਲਿਊ.ਡੀਜ਼ ਅਤੇ ਐਨ.ਆਰ.ਆਈ ਨੂੰ ਬਤੌਰ ਵੋਟਰ ਰਜਿਸਟਰ ਕੀਤਾ ਜਾ ਚੁੱਕਾ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …