ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ
ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ
ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸੈਂਟਰ ਦੇ ਵਿਦਿਆਰਥੀ ਨੂੰ ਆਨਲਾਈਨ ਵਿਧੀ ਰਾਹੀਂ ਖੁਦ ਵੋਟ ਬਣਾਉਣ, ਵੋਟ ਰੱਦ ਕਰਨ, ਵੋਟ ਟਰਾਂਸਫਰ ਕਰਨ ਜਾਂ ਵੋਟਰ ਵੇਰਵੇ ਵਿਚ ਸੋਧ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਤੋਂ ਇਸ ਸਬੰਧੀ ਪ੍ਰੈਕਟੀਕਲ ਕੰਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਵਿਸ਼ੇਸ਼ ਮਹੱਤਵ ਹੈ ਅਤੇ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਬਗੇਰ ਕਿਸੇ ਲਾਲਚ ਜਾਂ ਡਰ-ਭੈਅ ਤੋਂ ਆਪਣੇ ਮਤਦਾਨ ਦਾ ਸਹੀ ਉਪਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੰਵਰ ਅਰੋੜਾ, ਸਹਾਇਕ ਮੈਨੇਜਰ ਹਰਨੀਸ਼ ਤੋਂ ਇਲਾਵਾ ਹੋਰ ਸਟਾਫ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media