Monday, April 27, 2026

ਪਰਾਲੀ ਦੀ ਖੇਤ ਵਿੱਚ ਸੰਭਾਲ ਲਈ ਸੁਪਰ ਸੀਡਰ ਚਲਾ ਕੇ ਕਣਕ ਦੀ ਬਿਜ਼ਾਈ ਕੀਤੀ ਪ੍ਰਦਰਸ਼ਿਤ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਦੇ ਭੋਆ ਵਿਖੇ ਸੁਪਰ ਸੀਡਰ ਨੂੰ ਚਲਾ ਕੇ ਕਣਕ ਬਿਜ਼ਾਈ ਪ੍ਰਦਰਸ਼ਿਤ ਕੀਤੂ ਗਈ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜ਼ਾਏ ਖੇਤਾਂ ਵਿੱਚ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਅੰਸ਼ੁਮਨ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ, ਸੁਭਾਸ਼ ਕੁਮਾਰ, ਕੁਲਦੀਪ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
                 ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਹੁਣ ਤੱਕ 42330 ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਕੀਤੇ ਗਏ ਹਨਪਰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਅਤੇ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਬਲਾਕ ਪਠਾਨਕੋਟ, ਘਰੋਟਾ ਅਤੇ ਸੁਜਾਨਪੁਰ ਬਲਾਕਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਪਿਛਲੇ 5 ਸਾਲ ਤੋਂ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵਾਕਿਆ ਦਰਜ਼ ਨਹੀਂ ਸੀ ਕੀਤਾ ਗਿਆ।ਉਨਾਂ ਛੇਵੀਂ ਵਾਰ ਬਲਾਕ ਪਠਾਨਕੋਟ,ਘਰੋਟਾ ਅਤੇ ਸੁਜਾਨਪੁਰ ਨੂੰ ਧੂੰਆ ਰਹਿਤ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ।ਉਨਾਂ ਕਿਹਾ ਕਿ ਸੁਪਰਸੀਡਰ ਨਾਲ ਬੀਜ ਪੋਰਨ, ਖਾਦ ਪਾਉਣ ਅਤੇ ਸੁਹਾਗਾ ਮਾਰਨ ਦਾ ਕੰਮ ਇੱਕੋ ਸਮੇਂ ਹੋ ਜਾਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਸੁਪਰ ਸੀਡਰ ਮਸ਼ੀਨ ਬੇਹਤਰ ਸਾਬਿਤ ਹੋਵੇਗੀ ਕਿਉਂਕਿ ਇਸ ਮਸ਼ੀਨ ਨਾਲ ਕੰਬਾਈਨ ਨਾਲ ਝੋਨੇ ਦੀ ਕਟਾਈ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਸਾੜੇ ਬਗੈਰ ਕਣਕ ਦੀ ਬਿਜ਼ਾਈ ਇੱਕੋ ਸਮੇਂ ਤੇ ਕੀਤੀ ਜਾ ਸਕਦੀ ਹੈ ਜਿਸ ਨਾਲ ਸਮੇਂ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …