Monday, April 27, 2026

ਜੇਕਰ ਪਾਰਟੀ ਦਾ ਹੁਕਮ ਹੋਇਆ ਤਾਂ ਸੁਨਾਮ ਤੋਂ ਲੜਾਂਗਾ ਚੋਣ – ਅਮਨਬੀਰ ਸਿੰਘ ਚੈਰੀ

ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੋਜਵਾਨ ਯੂਥ ਆਗੂ ਅਮਨਬੀਰ ਸਿੰਘ ਚੈਰੀ ਨੇ ਸਥਾਨਕ ਸਹਿਰ ਦੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਨਾਂ ਦੀ ਪਾਰਟੀ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਪੰਜਾਬ ਹਿਤੈਸ਼ੀ ਪਾਰਟੀਆਂ ਨਾਲ ਫਰੰਟ ਬਣਾ ਕੇ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ।ਹਲਕਾ ਸੁਨਾਮ ਤੋਂ ਪਾਰਟੀ ਦੇ ਉਮੀਦਵਾਰ ਬਾਰੇ ਪੁੱਛੇ ਸੁਆਲ ਦਾ ਉਤਰ ਦਿੰਦਿਆਂ ਅਮਨਬੀਰ ਸਿੰਘ ਚੈਰੀ ਨੇ ਕਿਹਾ ਕਿ ਸੁਨਾਮ ਹਲਕੇ ਨਾਲ ਉਨਾਂ ਦੇ ਪਰਿਵਾਰ ਦੀ ਕੇਵਲ ਸਿਆਸੀ ਹੀ ਨਹੀਂ, ਸਗੋਂ ਪਰਿਵਾਰਕ ਸਾਂਝ ਵੀ ਬਹੁਤ ਗੂੜੀ ਹੈ।ਜੇਕਰ ਪਾਰਟੀ ਦਾ ਹੁਕਮ ਹੋਇਆ ਤਾਂ ਉਹ ਇਸ ਹਲਕੇ ਤੋਂ ਚੋਣ ਲੜਨ ਲਈ ਤਿਆਰ ਹਨ।ਚੈਰੀ ਅੱਜ ਦਰਸ਼ਨ ਸਿੰਘ ਲਾਡੀ ਤੇ ਨਿਰਮਲ ਸਿੰਘ ਦੀ ਤਾਈ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਪਹੁੰਚੇ ਸਨ ।
                       ਇਸ ਮੌਕੇ ਮਹਿੰਦਰਪਾਲ ਬਾਂਸਲ ਪੈਟਰੋਲ ਪੰਪ ਵਾਲੇ, ਪਰਮਿੰਦਰ ਸਿੰਘ ਪੱਪੂ ਸ਼ਾਹਪੁਰ ਕਲਾਂ ਆਦਿ ਵੀ ਮੌਜ਼ੂਦ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …