Saturday, March 7, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਕਰਵਾਏ ਰੰਗੋਲੀ ਮੁਕਾਬਲੇ

ਬਾਹਰਵੀਂ ਜਮਾਤ ਦੀ ਜੋਸਕਿਾ ਅਤੇ ਸਮਾਇਲੀ ਨੇ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਰੰਗੋਲੀ ਰਾਹੀਂ ਵੱਖ-ਵੱਖ ਸੰਦੇਸ਼ ਦਿੱਤੇ।
                ਸਕੂਲ ਪ੍ਰਿੰਸੀਪਲ ਦਰਸਨ ਸੈਣੀ ਨੇ ਦੱਸਿਆ ਕਿ ਗਰੀਨ ਦਿਵਾਲੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ।ਉਨ੍ਹਾਂ ਨੇ ਦੱਸਿਆ ਕਿ ਬਾਰਵੀਂ ਜਮਾਤ ਦੀਆਂ ਕਾਮਰਸ ਸਟਰੀਮ ਦੀਆਂ ਵਿਦਿਆਰਥਣਾਂ ਜੋਸਿਕਾ ਅਤੇ ਸਮਾਇਲੀ ਨੇ ਪਹਿਲਾ, ਬਾਰਵੀਂ ਨਾਨ ਮੈਡੀਕਲ ਦੀਆਂ ਵਿਦਿਆਰਥਣਾਂ ਮਾਨਸਿਕਾ ਅਤੇ ਵਰਸ਼ਾ ਦੁਸਰਾ ਅਤੇ ਗਿਆਰਵੀਂ ਜਮਾਤ ਦੀਆਂ ਮੈਡੀਕਲ ਦੀਆਂ ਵਿਦਿਆਰਥਣਾਂ ਹਰਸਿਤਾ ਅਤੇ ਨਿਧੀ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਕੂਲ ਮੈਨੇਜਮੈਂਟ ਵਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
                     ਇਸ ਮੌਕੇ ਦੀਪਤੀ ਅਬਰੋਲ, ਅਨਾਮਿਕਾ ਸੈਣੀ, ਬਲਜੀਤ ਕੌਰ, ਰਾਕੇਸ ਪਾਲ, ਪ੍ਰਵੀਨ ਗੁਪਤਾ, ਵਿਨੋਦ ਕੁਮਾਰ, ਨਿਰਮਲ, ਜੁਝਾਰ ਸਿੰਘ, ਸਾਹਿਲ ਕਲੋਤਰਾ, ਪਵਨ ਗੁਪਤਾ, ਰਮਨਦੀਪ, ਸੋਨਮ ਮੁਲਤਾਨੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …