ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਸ਼ਿਪ ਸਕੀਮ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਤਹਿਤ
ਸਾਲ 2021-2022 ਲਈ ਵਿਦਿਆਰਥੀਆਂ, ਵਿਦਿਅਕ ਸੰਸਥਾਵਾਂ, ਸੈਕਸ਼ਨਿੰਗ ਅਤੇ ਲਾਗੂ ਕਰਤਾ ਵਿਭਾਗਾਂ ਲਈ ਡਾਕਟਰ ਅੰਬੇਦਕਰ ਸਕਾਲਸ਼ਿਪ ਪੋਰਟਲ 4 ਨਵੰਬਰ ਤੋਂ ਖੁੱਲ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਮੰਨਣ ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਅੰਮਿ੍ਰਤਸਰ ਨੇ ਸਾਰੀਆਂ ਵਿਦਿਅਕ ਸੰਸਥਾਵਾਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਦਸਤਾਵੇਜ ਮਨਜੂਰ ਕਰਕੇ ਜਾਂ ਰੀਨਿਊ ਕਰਕੇ 30 ਨਵੰਬਰ 2021 ਤੱਕ ਭੇਜ ਸਕਦੇ ਹਨ ਅਤੇ ਸਬੰਧਤ ਵਿਭਾਗਾਂ ਵੱਲੋਂ 10 ਨਵੰਬਰ 2021 ਤੱਕ ਇਸ ਨੂੰ ਮਨਜੂਰ ਕਰਕੇ ਵਿਭਾਗ ਨੂੰ ਪ੍ਰਵਾਨਗੀ ਲਈ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਤੇ ਪ੍ਰਛੜੀਆਂ ਸ੍ਰੇਣੀਆਂ ਦੇ ਫਾਰਮ 15 ਦਸੰਬਰ 2021 ਤੱਕ ਭਲਾਈ ਵਿਭਾਗ ਨੂੰ ਭੇਜਣੇ ਜਰੂਰੀ ਹਨ।ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਜੋ ਵਿਦਿਆਰਥੀ ਅਜੇ ਤੱਕ ਫ੍ਰੀਸ਼ਿਪ ਕਾਰਡ ਅਪਲਾਈ ਨਹੀਂ ਕਰ ਸਕੇ ਦੇ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰਮ ਐਸ.ਸੀ ਸਕੀਮ ਅਧੀਨ ਫ੍ਰੀਸ਼ਿਪ ਕਾਰਡ ਅਪਲਾਈ ਕਰਨ ਲਈ ਵੀ ਪੋਰਟਲ ਨੂੰ ਖੁੱਲਾ ਰੱਖਿਆ ਗਿਆ ਹੈ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media