Monday, December 23, 2024

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਖਿਡਾਰਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
                  ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਟਿੱਕ ਫੈਨਸਿੰਗ (ਨੈਸ਼ਨਲ ਪੱਧਰ) ਦੇ ਮੁਕਾਬਲੇ ਜੋ ਕਿ ਤਾਮਿਲਨਾਡੂ ਵਿਖੇ ਹੋਏ, ’ਚ ਸਕੂਲ ਦੀ 9ਵੀਂ ਕਲਾਸ ’ਚ ਪੜਦੀ ਖਿਡਾਰਣ ਕੀਰਤੀ ਵਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ।ਗਤਕਾ ਮੁਕਾਬਲੇ (ਨੈਸ਼ਨਲ ਪੱਧਰ) ਜੋ ਕਿ ਪਟਿਆਲਾ ਵਿਖੇ ਹੋਇਆ ’ਚ ਸਕੂਲ ਦੀਆਂ ਦੋ ਖਿਡਾਰਣਾਂ ਲੜੀਵਾਰ ਗੁਰਲੀਨ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਗੋਲਡ ਮੈਡਲ ਹਾਸਲ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੁਧਿਆਣਾ ਵਿਖੇ ਹੋਏ ਜੂਡੋ ਮੁਕਾਬਲੇ (ਸਟੇਟ ਪੱਧਰ) ’ਚ ਸਕੂਲ ਦੀ ਖਿਡਾਰਣ ਆਯੁਸ਼ੀ ਤ੍ਰਿਵੇਦੀ ਨੇ ਸਿਲਵਰ ਮੈਡਲ ਹਾਸਲ ਕੀਤਾ ਗਿਆ।
               ਇਸ ਮੌਕੇ ਪ੍ਰਿੰ. ਨਾਗਪਾਲ ਨੇ ਜੇਤੂ ਖਿਡਾਰਣਾਂ ਅਤੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੱਤੀ ਅਤੇ ਮੁਕਾਬਲੇ ’ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਆਉਣ ਵਾਲੇ ਸਮੇਂ ’ਚ ਹੋਰਨਾਂ ਮੁਕਾਬਲੇ ਲਈ ਉਤਸ਼ਾਹਿਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …