ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਵਲੋਂ ਪ੍ਰਾਪਤ ਹੋਏ
ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਦੇ ਤੋਰ ‘ਤੇ ਮਨਾਇਆ ਜਾ ਰਿਹਾ ਹੈ।ਜਿਸ ਦੇ ਵਿੱਚ ਸਬੰਧ ਮਹੁੰਮਦ ਗੁਲਜ਼ਾਰ ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਐਵਲਨ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਪੰਜ ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ (ਕੰ) ਸਕੂਲ ਸਰਕਾਰੀ ਸੀਨੀਅਰ ਸਕੈਡੰਰੀ (ਮੁੰ) ਸਕੂਲ ਪਠਾਨਕੋਟ, ਐਮ.ਸੀ.ਐਸ ਸਕੂਲ ਪਠਾਨਕੋਟ, ਡੀ.ਏ.ਵੀ ਸੈਨਟਰੀ ਪਬਲਿਕ ਸਕੂਲ ਪਠਾਨਕੋਟ ਤੇ ਐਵਲਨ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਦੇ ਵਿੱਚ ਬੱਚਿਆਂ ਦੇ ਪੇਟਿੰਗ ਅਤੇ ਰਾਇਟੰਗ ਮੁਕਾਬਲੇ ਕਰਵਾਏ ਗਏ ।
ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਬੱਚਿਆਂ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜ਼ਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ
dtlsa.ptk@punjab.gov.in ‘ਤੇ ਸੰਪਰਕ ਕਰ ਸਕਦੇ ਹੋ ਅਤੇ ਇਸ ਮੋਕੇ ਪ੍ਰਿੰਸੀਪਲ ਅਤੇ ਸਕੂਲ ਦਾ ਸਟਾਫ ਮੌਜ਼ੂਦ ਸੀ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media