ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਫ਼ੌਜ ਵਿਚ ਭਰਤੀ ਜਲਦੀ ਹੋਣ ਜਾ
ਰਹੀ ਹੈ, ਜਿਸਦੇ ਲਈ ਸੀ-ਪਾਈਟ ਨਵਾਂਸ਼ਹਿਰ ਵਿਖੇ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ ਹੈ।ਸੀ-ਪਾਈਟ ਕੈਂਪ ਨਵਾਂਸ਼ਹਿਰ ਦੇ ਕੈਂਪ ਕਮਾਂਡੈਂਟ ਇੰਚਾਰਜ਼ ਨਿਰਮਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਨੌਜਵਾਨ ਹੀ ਭਾਗ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟਾਂ ਸਮੇਤ ਸੀ-ਪਾਈਟ ਕੈਂਪ, ਨਹਿਰੀ ਰੈਸਟ ਹਾੳੂਸ, ਰਾਹੋਂ ਰੋਡ ਨਵਾਂਸ਼ਹਿਰ ਵਿਖੇ 12 ਨਵੰਬਰ 2021 ਅਤੇ 15 ਨਵੰਬਰ 2021 ਨੂੰ ਸਵੇਰੇ 9 ਵਜੇ ਟਰਾਇਲ ਲਈ ਕੈਂਪ ਵਿਚ ਆ ਸਕਦੇ ਹਨ।ਭਰਤੀ ਲਈ ਉਮਰ ਹੱਦ 17 ਸਾਲ 6 ਮਹੀਨੇ ਤੋਂ 21 ਸਾਲ, ਉਚਾਈ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਏ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਵਿੱਦਿਅਕ ਯੋਗਤਾ ਦਸਵੀਂ (ਘੱਟੋ-ਘੱਟ 45 ਫੀਸਦੀ ਅੰਕਾਂ ਨਾਲ) ਜਾਂ ਬਾਰ੍ਹਵੀਂ ਪਾਸ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਟਰਾਇਲ ਪਾਸ ਨੌਜਵਾਨਾਂ ਦਾ ਕੈਂਪ ਵਿਚ ਹੀ ਮੈਡੀਕਲ ਕੀਤਾ ਜਾਵੇਗਾ।ਪੰਜਾਬ ਸਰਕਾਰ ਵੱਲੋਂ ਇਸ ਪ੍ਰੀ-ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ 94637-38300, 87258-66019 ਅਤੇ 98145-86921 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media