ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ 22 ਨਵੰਬਰ
2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਅਤੇ 10 ਗਾਵਾਂ ਦੀ ਖ਼ਰੀਦ ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 25 ਫੀਸਦੀ (ਜਨਰਲ ਵਰਗ) ਅਤੇ 33 ਫੀਸਦੀ (ਅਨੁਸੂਚਿਤ ਜਾਤੀ) ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਕਾਗਜ਼ਾਤ, ਜਿਵੇਂ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ’ਤੇ ਐਸ.ਸੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ 17 ਨਵੰਬਰ 2021 ਤੱਕ ਆਪਣੇ ਫਾਰਮ ਭਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਦਫ਼ਤਰੀ ਕੰਮਕਾਜ਼ ਦੇ ਸਮੇਂ ਦੌਰਾਨ ਫੋਨ ਨੰਬਰ 01823-225050 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media