Wednesday, July 22, 2026

ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਹੋ ਰਹੀ ਹੈ ਸ਼ਲਾਘਾ-ਵਿਧਾਇਕ ਅੰਗਦ ਸਿੰਘ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਵਸਤਾਂ ਦੇ ਰੇਟ ਘਟਾਉਣ ਅਤੇ ਰੇਤੇ ਸਬੰਧੀ ਫ਼ੈਸਲਿਆਂ ਨੇ ਚਿਹਰਿਆਂ ’ਤੇ ਲਿਆਂਦੀ ਰੌਣਕ

ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਲੋਕ ਹਿੱਤ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਮਹਿੰਗਾਈ ਦੀ ਮਾਰ ਦੇ ਝੰਬੇ ਲੋਕਾਂ ਦੇ ਚਿਹਰਿਆਂ ’ਤੇ ਮੁੜ ਰੌਣਕ ਪਰਤ ਆਈ ਹੈ।ਇਹ ਪ੍ਰਗਟਾਵਾ ਕਰਦਿਆਂ ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜਿਥੇ ਰੋਜ਼ਮੱਰਾ ਦੀਆਂ ਵਸਤਾਂ, ਜਿਵੇਂ ਬਿਜਲੀ, ਪਾਣੀ ਅਤੇ ਤੇਲ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉਥੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਐਲਾਨ ਨਾਲ ਉਨ੍ਹਾਂ ’ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਰੋਸ਼ਨ ਭਵਿੱਖ ਦੀ ਆਸ ਬੱਝੀ ਹੈ।ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਰੇਤ ਮਾਫੀਏ ’ਤੇ ਲਗਾਮ ਕੱਸਦਿਆਂ ਰੇਤੇ ਦਾ ਰੇਟ 5.50 ਰੁਪਏ ਪ੍ਰਤੀ ਕਿਊਬਕ ਫੁੱਟ ਨਿਯਤ ਕਰਨਾ ਇਕ ਮਿਸਾਲੀ ਫ਼ੈਸਲਾ ਹੈ, ਜਿਸ ਨਾਲ ਰੇਤੇ ਦੀ ਕਾਲਾਬਾਜ਼ਾਰੀ ਬਿਲਕੁੱਲ ਖ਼ਤਮ ਹੋ ਜਾਵੇਗੀ।ਇਸੇ ਤਰ੍ਹਾਂ ਝੁੱਗੀ-ਝੌਂਪੜੀ ਵਾਲਿਆਂ ਨੂੰ ਥਾਂ ਦੇ ਮਾਲਕਾਨਾ ਹੱਕ ਦੇਣਾ, ਇੱਟਾਂ ਦੇ ਭੱਠਿਆਂ ਨੂੰ ਮਾਈਨਿੰਗ ਪਾਲਸੀ ਤੋਂ ਬਾਹਰ ਕੱਢਣਾ ਅਤੇ ਜ਼ਮੀਨ ਦੇ ਮਾਲਕ ਨੂੰ ਤਿੰਨ ਫੁੱਟ ਤੱਕ ਮਿੱਟੀ ਕੱਢਣ ਦੀ ਛੋਟ ਦੇਣ ਵਰਗੇ ਕ੍ਰਾਂਤੀਕਾਰੀ ਕਦਮਾਂ ਨੇ ਸਰਕਾਰ ਦੀ ਲੋਕਪਿ੍ਰਅਤਾ ਵਿਚ ਵੱਡਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਡੀ. ਸੀ ਰੇਟਾਂ ਵਿਚ 415.89 ਰੁਪਏ ਦਾ ਕੀਤਾ ਇਜ਼ਾਫ਼ੇ ਨੇ ਸਾਬਿਤ ਕਰ ਦਿੱਤਾ ਹੈ ਕਿ ਚੰਨੀ ਸਰਕਾਰ ਅਸਲ ਮਾਅਨਿਆਂ ਵਿਚ ਆਮ ਲੋਕਾਂ ਦੀ ਸਰਕਾਰ ਹੈ, ਜਿਸ ਨੇ ਆਮ ਲੋਕਾਂ ਦੇ ਦਰਦ ਨੂੰ ਸਮਝਦਿਆਂ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬੀਆਂ ਨੂੰ ਅਜਿਹੇ ਹੋਰ ਇਤਿਹਾਸਕ ਫ਼ੈਸਲਿਆਂ ਦਾ ਗਵਾਹ ਬਣਨ ਦਾ ਮੌਕਾ ਮਿਲਣ ਜਾ ਰਿਹਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …