Friday, October 31, 2025
Breaking News

ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਹੀਂ ਲਗਾ ਰਿਹਾ ਅੱਗ, ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਲੌਂਗੋਵਾਲ

ਹੈਪੀ ਸੀਡਰ ਦੀ ਸਹਾਇਤਾ ਨਾਲ ਕਰ ਰਿਹਾ ਹੈ ਕਣਕ ਦੀ ਬਿਜਾਈ

ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੇ ਨਾੜ ਸਾੜਣ ‘ਤੇ ਪਾਬੰਦੀ ਦੇ ਬਾਵਜ਼ੂਦ  ਕਾਫ਼ੀ ਕਿਸਾਨ ਝੋਨੇ ਦੇ ਨਾੜ ਨੂੰ ਅੱਗ ਲਗਾ ਕੇ ਕਣਕ ਦੀ ਬਿਜ਼ਾਈ ਕਰਦੇ ਹਨ।ਪਰ ਇਸ ਦੇ ਬਿਲਕੁੱਲ ਉਲਟ ਪਿੰਡ ਲੌਂਗੋਵਾਲ ਦੇ ਜੰਮਪਲ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਦੀ ਸਹਾਇਤਾ ਨਾਲ ਕਣਕ ਦੀ ਬਿਜ਼ਾਈ ਕਰਦਾ ਆ ਰਿਹਾ ਹੈ। ਕਿਸਾਨ ਜਗਦੀਸ਼ ਸਿੰਘ ਮੁਤਾਬਿਕ ਉਨ੍ਹਾਂ ਨੇ ਪਹਿਲੇ ਸਾਲ ਥੋੜ੍ਹੇ ਜਿਹੇ ਰਕਬੇ ਵਿੱਚ ਸੁਪਰ ਸੀਡਰ ਦੀ ਸਹਾਇਤਾ ਨਾਲ ਬਿਨਾਂ ਅੱਗ ਲਗਾਏ ਝੋਨੇ ਦੇ ਖੜ੍ਹੇ ਕਰਚਿਆਂ ਵਿੱਚ ਹੀ ਕਣਕ ਦੀ ਬਿਜ਼ਾਈ ਕੀਤੀ ਸੀ, ਜੋ ਕਿ ਬਹੁਤ ਹੀ ਕਾਮਯਾਬ ਰਹੀ।ਕਿਸਾਨ ਦੇ ਦੱਸਣ ਮੁਤਾਬਕ ਉਹ ਇੱਕ ਏਕੜ ਵਿੱਚ 50 ਕਿਲੋ ਕਣਕ ਦਾ ਬੀਜ਼ ਪਾਉਂਦੇ ਹਨ।ਉਨ੍ਹਾਂ ਦਾ ਝਾੜ ਵੀ ਵਧੀਆ ਨਿਕਲਦਾ ਹੈ।ਉਨ੍ਹਾਂ ਦੱਸਿਆ ਕਿ ਖੇਤੀਬਾੜ਼ੀ ਅਧਿਕਾਰੀਆਂ ਨੇ ਪਿਛਲੇ ਸਾਲ ਵੀ ਉਨ੍ਹਾਂ ਦੇ ਖੇਤਾਂ ਦਾ ਦੌਰਾ ਕੀਤਾ ਸੀ ਤੇ ਅੱਜ ਵੀ ਖੇਤੀਬਾੜੀ ਅਧਿਕਾਰੀ ਮਹਿੰਦਰ ਸਿੰਘ ਦੀ ਦੇਖ-ਰੇਖ ‘ਚ ਸੁਪਰਸੀਡ ਦੀ ਸਹਾਇਤਾ ਨਾਲ ਕਣਕ ਦੀ ਬਿਜ਼ਾਈ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਗਈ ਹੈ।ਖੇਤੀਬਾੜੀ ਅਧਿਕਾਰੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਖੇਤਾਂ ਵਿੱਚ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜ਼ਾਈ ਕੀਤੀ ਜਾਂਦੀ ਹੈ, ਉਥੇ ਯੂਰੀਆ ਖਾਦ ਦੀ ਵਰਤੋਂ ਵੀ ਘੱਟ ਹੁੰਦੀ ਹੈ ਅਤੇ ਕਿਸਾਨ ਦੇ ਮਿੱਤਰ ਕੀੜੇ ਵੀ ਵਧ ਜਾਂਦੇ ਹਨ ਕਿਸਾਨ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ।
                ਜਗਦੀਸ਼ ਸਿੰਘ ਨੇ ਸਾਰੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜ਼ਾਈ ਕਰਨ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ।ਇਸ ਮੌਕੇ ਖੇਤੀਬਾੜ਼ੀ ਅਧਿਕਾਰੀ ਮਹਿੰਦਰ ਸਿੰਘ ਵੀ ਮੌਜ਼ੂਦ ਸਨ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …