Thursday, September 17, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਸਮਾਗਮ

ਬੱਚੀਆਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ- ਜਿਲ੍ਹਾ ਤੇ ਸੈਸ਼ਨ ਜੱਜ

ਨਵਾਂਸ਼ਹਿਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਸੀ.ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਬੱਚੀਆਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ ਗਿਆ।ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਕਿਸੇ ਵੀ ਲੋੜਵੰਦ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਟੋਲ ਫਰੀ ਨੰਬਰ 1968 ਉੱਤੇ ਸੰਪਰਕ ਕਰ ਸਕਦਾ ਹੈ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਆ ਕੇ ਮੁਫ਼ਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।ਸੀ.ਜੇ.ਐਮ ਮੈਡਮ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਸਖੀ ਵੱਨ ਸਟਾਪ ਸੈਂਟਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਬੱਚਿਆਂ ਨਾਲ ਦੁਰਵਿਵਹਾਰ ਨੂੰ ਰੋਕਣ ਬਾਰੇ ਜਾਗਰੂਕ ਕਰਦਿਆਂ ਚਾਈਲਡ ਹੈਲਪ ਲਾਈਨ 1098 ਬਾਰੇ ਜਾਣੂ ਕਰਵਾਇਆ।ਇਸੇ ਤਰ੍ਹਾਂ ਐਡਵੋਕੇਟ ਸਪਨਾ ਜੱਗੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਤਰੁਨਪ੍ਰੀਤ ਕੌਰ, ਐਡਵੋਕੇਟ ਬਲਵਿੰਦਰ ਕੌਰ, ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਮੈਡਮ ਸੋਨੀਆ, ਐਡਵੋਕੇਟ ਸੁਖਰਾਜ ਕੌਰ, ਸਖੀ ਵੱਨ ਸਟਾਮ ਸੈਂਟਰ ਦੇ ਮੈਡਮ ਸਮਾਇਲੀ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …