Tuesday, July 29, 2025
Breaking News

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਧੀਆਂ ਸਬੰਧੀ ਕਰਵਾਇਆ ਜਾਣੂ

ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿੰਨਾਂ ਵਿੱਚ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਰੋਜ਼ਗਾਰ, ਅਪਣਾ ਕੰਮ-ਕਾਜ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮੁਹੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ ਕਰਨ ਸਬੰਧੀ ਅਤੇ ਪੰਜਾਬ ਸਰਕਾਰ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਫ੍ਰੀ ਅਨਲਾਈਨ ਕੋਚਿੰਗ ਸ਼ਾਮਲ ਹੈ।ਚਾਹਵਾਨ ਪ੍ਰਾਰਥੀ ਆਨਲਾਈਨ ਅਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ।ਇਸ ਤੋਂ ਇਲਾਵਾ ਲੇਬਰ ਵਿਭਾਗ ਵਲੋਂ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।
ਇਸ ਮੋਕੇ ਰਕੇਸ਼ ਕੁਮਾਰ ਜਿਲ੍ਹਾ ਮੈਨੇਜਰ ਸੀ.ਐਸ.ਸੀ, ਸੁਰਿੰਦਰ ਕੁਮਾਰ, ਮਨੋਜ ਸ਼ਰਮਾ ਲੇਬਰ ਇੰਸਪੈਕਟਰ ਆਦਿ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …